12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬੀ.ਕੇ.ਯੂ. ਡਕੌਂਦਾ ਵਲੋਂ ਪਿੰਡ ਅੱਚਰਵਾਲ 'ਚ ਜਥੇਬੰਦੀ ਦੀ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 25-02-2026
ਰਾਏਕੋਟ, 24 ਫਰਵਰੀ (ਸੁਸ਼ੀਲ)-ਨੇੜਲੇ ਪਿੰਡ ਅੱਚਰਵਾਲ ਵਿਖੇ ਕਾਮਰੇਡ ਅਮਰ ਸਿੰਘ ਯਾਦਗਾਰੀ ਹਾਲ ਵਿਚ ਸਾਬਕਾ ਸਰਪੰਚ ਬਲਵੀਰ ਸਿੰਘ ਅੱਚਰਵਾਲ, ਸਾਬਕਾ ਪੰਚ ਗੁਰਜੰਟ ਸਿੰਘ ਗਿੱਲ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਮੀਤ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਦੇ ਯਤਨਾਂ ਸਦਕਾ ਕਿਸਾਨਾਂ ਮਜ਼ਦੂਰਾਂ ਦੀ ਇਕ ਇਕੱਤਰਤਾ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ ਅਤੇ ਬਲਾਕ ਰਾਏਕੋਟ ਪ੍ਰਧਾਨ ਰਣਧੀਰ ਸਿੰਘ ਬੱਸੀਆ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਕਿਰਸਾਨੀ ਅਤੇ ਮਜ਼ਦੂਰਾਂ ਲਈ ਆਉਣ ਵਾਲਾ ਸਮਾਂ ਬੜਾ ਘਾਤਕ ਹੈ, ਕਿਉਂਕਿ ਜਿਸ ਤਰੀਕੇ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤਾ ਕੀਤਾ ਹੈ, ਉਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਨਿਰਧਾਰਿਤ ਮੁੱਲ ਘਟਣ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੀ ਵੱਡੀ ਅÏਕੜ ਆਵੇਗੀ | ਇਨ੍ਹਾਂ ਬਿੱਲਾਂ ਨੂੰ ਮੁੱਢੋਂ ਰੱਦ ਕਰਵਾਉਣ ਲਈ ਕਿਸਾਨਾਂ-ਮਜ਼ਦੂਰਾਂ ਨੂੰ ਲਾਮਬੰਦ ਕਰਨ ਉਪਰੰਤ ਵੱਡਾ ਸੰਘਰਸ਼ ਲੜਿਆ ਜਾਵੇਗਾ | ਇਸ ਇਕੱਤਰਤਾ ਵਿਚ ਮੌਜੂਦ ਪਿੰਡ ਵਾਸੀਆਂ ਦੀ ਸਰਬਸੰਮਤੀ ਨਾਲ ਪਿੰਡ ਦੀ ਜਥੇਬੰਦਕ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਅਰਸ਼ਦੀਪ ਸਿੰਘ, ਗੁਰਦੇਵ ਸਿੰਘ, ਸਵਰਨ ਸਿੰਘ, ਮਾ. ਬਲਦੇਵ ਸਿੰਘ, ਜਗਸੀਰ ਸਿੰਘ, ਬੂਟਾ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਸਨਦੀਪ ਸਿੰਘ, ਜਗਮੇਲ ਸਿੰਘ, ਮਲਕੀਤ ਸਿੰਘ, ਬਹਾਦਰ ਸਿੰਘ, ਜੋਰਾ ਸਿੰਘ, ਜਗਤਾਰ ਸਿੰਘ, ਚਮਕੌਰ ਸਿੰਘ, ਦਰਸ਼ਨ ਸਿੰਘ, ਜੀਵਨ ਸਿੰਘ, ਗੁਰਚਰਨ ਸਿੰਘ, ਨਵਜੋਤ ਸਿੰਘ, ਦਲਬਾਰਾ ਸਿੰਘ, ਹਾਕਮ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ ਆਦਿ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ | ਇਸ ਸਮੇਂ ਸਾਬਕਾ ਸਰਪੰਚ ਬਲਵੀਰ ਸਿੰਘ ਅੱਚਰਵਾਲ, ਸਾਬਕਾ ਪੰਚ ਗੁਰਜੰਟ ਸਿੰਘ ਗਿੱਲ, ਜ਼ਿਲ੍ਹਾ ਵਿੱਤ ਸਕੱਤਰ ਸਤਿਬੀਰ ਸਿੰਘ ਬੋਪਾਰਾਏ ਖੁਰਦ, ਬਲਾਕ ਪ੍ਰਧਾਨ ਮਹਿਲ ਕਲਾਂ ਅਮਰਜੀਤ ਸਿੰਘ ਮਹਿਲ ਖੁਰਦ, ਪ੍ਰਧਾਨ ਸਾਧੂ ਸਿੰਘ ਲੱਖਾ, ਅਮਿ੍ਤਪਾਲ ਸਿੰਘ ਨੱਥੋਵਾਲ, ਪ੍ਰਧਾਨ ਸਾਧੂ ਸਿੰਘ ਚੱਕ ਭਾਈ ਕਾ, ਬੇਅੰਤ ਸਿੰਘ, ਬੂਟਾ ਸਿੰਘ, ਕੁਲਦੀਪ ਖਾਨ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਨਿੰਦਿਆ ਅਗਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ 'ਚ ਕੌਮਾਂਤਰੀ ਮਾਤ-ਭਾਸ਼ਾ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24