12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਨਿੰਦਿਆ

Ad Position 21
No active advertisement
ਅਜੀਤ ਡੈਸਕ 25-02-2026
ਰਾਏਕੋਟ, 24 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਪਾਸੋਂ ਪੰਜਾਬ ਸਰਕਾਰ ਵਲੋਂ ਸੁਰੱਖਿਆ ਵਾਪਸ ਲੈਣ ਦੀ ਸਿੱਖ ਜਗਤ ਵਿਚ ਭਾਰੀ ਨਿੰਦਿਆ ਹੋ ਰਹੀ ਹੈ | ਇਸ ਮੌਕੇ ਅੱਜ ਗੁਰਦੁਆਰਾ ਨਾਨਕਸਰ ਝੋਰੜਾਂ ਤੇਰ੍ਹਾਂ ਮੰਜ਼ਿਲਾਂ ਠਾਠ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ ਸਿੰਘ ਸਾਹਿਬਾਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜੇ, ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਨਾਨਕਸਰ ਸੰਪ੍ਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਪਾਸੋਂ ਸੁਰੱਖਿਆ ਵਾਪਸ ਲੈਣ ਦੀ ਕਾਰਵਾਈ ਬਿਲਕੁੱਲ ਗਲਤ ਹੈ | ਉਨ੍ਹਾਂ ਕਿਹਾ ਕਿ ਨਾਨਕਸਰ ਸੰਪ੍ਰਦਾਇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਜੋ ਪੁਲਿਸ ਸੁਰੱਖਿਆ ਮਿਲੀ ਹੋਈ ਹੈ, ਜਿਸ ਨੂੰ ਹਾਲ ਹੀ ਵਿਚ ਵਾਪਸ ਲਿਆ ਗਿਆ ਹੈ, ਨੂੰ ਫੌਰੀ ਤੌਰ 'ਤੇ ਵਾਪਸ ਨਿਯੁਕਤ ਕੀਤਾ ਜਾਵੇ | ਇਸ ਮੌਕੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਇਹ ਕਾਰਵਾਈ ਸੰਜੀਦਾ ਨਹੀਂ ਅਤੇ ਅਜਿਹੇ ਵਿਚ ਜੇਕਰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਦੀ ਸੁਰੱੱਖਿਆ ਮੁੜ ਬਹਾਲ ਕਰੇ | ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਗੀ ਝੋਰੜਾਂ, ਅਮਨਵੀਰ ਸਿੰਘ ਸਰਾਂ ਝੋਰੜਾਂ, ਡਾ. ਕਾਕਾ ਸਿੰਘ ਝੋਰੜਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2027 ਚੋਣਾਂ ਲਈ ਕਾਂਗਰਸ ਨੇ ਕਮਰ ਕਸੀ, 28 ਨੂੰ ਬਰਨਾਲਾ 'ਚ ਹੋਵੇਗੀ ਪਹਿਲੀ ਵੱਡੀ ਰੈਲੀ-ਸੰਧੂ/ਗੁਰਮੀਤ/ਗੋਰਸੀਆਂ ਅਗਲੀ ਖ਼ਬਰ ਪਿੰਡ ਵਲੀਪੁਰ ਕਲਾਂ 'ਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦਾ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ ਕਬੱਡੀ, ਵਾਲੀਬਾਲ ਸ਼ੂਟ...
Ad Position 24