12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

2027 ਚੋਣਾਂ ਲਈ ਕਾਂਗਰਸ ਨੇ ਕਮਰ ਕਸੀ, 28 ਨੂੰ ਬਰਨਾਲਾ 'ਚ ਹੋਵੇਗੀ ਪਹਿਲੀ ਵੱਡੀ ਰੈਲੀ-ਸੰਧੂ/ਗੁਰਮੀਤ/ਗੋਰਸੀਆਂ

Ad Position 21
No active advertisement
ਅਜੀਤ ਡੈਸਕ 25-02-2026
ਭੂੰਦੜੀ, 24 ਫਰਵਰੀ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਸਰਪੰਚ ਗੁਰਮੀਤ ਸਿੰਘ ਭੂੰਦੜੀ ਅਤੇ ਸਮਾਜ ਸੇਵੀ ਚਮਕੌਰ ਸਿੰਘ ਗੋਰਸੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇਕਜੁੱਟ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਵੱਧ ਰਹੀ ਲੋਕਪਿ੍ਯਤਾ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਵਿਚ ਘਬਰਾਹਟ ਹੈ | ਉਨ੍ਹਾਂ ਮੁਤਾਬਕ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਕਾਂਗਰਸ ਦੀ ਚੜ੍ਹਦੀ ਕਲਾ ਤੋਂ ਚਿੰਤਤ ਨਜ਼ਰ ਆ ਰਹੇ ਹਨ | ਉਨ੍ਹਾਂ ਅੱਗੇ ਦੱਸਿਆ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਚੋਣ ਮਾਹੌਲ ਬਣਨਾ ਸ਼ੁਰੂ ਹੋ ਚੁੱਕਾ ਹੈ ਅਤੇ ਕਾਂਗਰਸ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਦੀ ਪਹਿਲੀ ਵੱਡੀ ਰੈਲੀ 28 ਫਰਵਰੀ ਨੂੰ ਬਰਨਾਲਾ ਵਿਚ ਹੋਣ ਜਾ ਰਹੀ ਹੈ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਇਹ ਰੈਲੀ ਵਿਰੋਧੀਆਂ ਲਈ ਸਿਰਫ਼ ਟਰੇਲਰ ਸਾਬਤ ਹੋਵੇਗੀ ਅਤੇ 2027 ਵਿਚ ਕਾਂਗਰਸ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇਗੀ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਬੱਦੋਵਾਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਦਿੱਤੇ ਅਗਲੀ ਖ਼ਬਰ ਸੰਤ ਬਾਬਾ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਨਿੰਦਿਆ
Ad Position 24