7 ਗ੍ਰਾਮ ਹੈਰੋਇਨ ਅਤੇ 7300 ਰੁਪਏ ਦੀ ਡਰੱਗ ਮਨੀ ਸਮੇਤ ਮਹਿਲਾ ਤਸਕਰ ਰਾਣੋ ਬਾਈ ਉਰਫ਼ ਰਾਣੀ ਕਾਬੂ
ਅਜੀਤ ਡੈਸਕ
26-02-2026
ਸਿੱਧਵਾਂ ਬੇਟ, 25 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਲੋਧੀਵਾਲ ਵਿਖੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਨੇ ਇਤਲਾਹ ਦਿੱਤੀ ਕਿ ਰਾਣੋ ਬਾਈ ਉਰਫ਼ ਰਾਣੋ ਪਤਨੀ ਜੀਤ ਸਿੰਘ ਵਾਸੀ ਕੰਨੀਆਂ ਹੁਸੈਨੀ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਜੋ ਅੱਜ ਵੀ ਹੈਰੋਇਨ ਦੀ ਸਪਲਾਈ ਕਰਨ ਲਈ ਪਿੰਡ ਗਿੱਦੜਵਿੰਡੀ ਦੇ ਬਾਹਰਵਾਰ ਸਥਿਤ ਇੱਕ ਕੁਟੀਆ ਕੋਲ ਖੜ੍ਹਕੇ ਆਪਣੇ ਗਾਹਕਾਂ ਦੀ ਉਡੀਕ ਕਰ ਰਹੀ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਰਾਣੋ ਬਾਈ ਨੂੰ 7 ਗ੍ਰਾਮ ਹੈਰੋਇਨ ਅਤੇ 7300 ਦੀ ਨਕਦੀ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 46 ਦਰਜ ਕਰ ਲਿਆ ਗਿਆ ਹੈ | ਇਸੇ ਦੌਰਾਨ ਹੀ ਪੁਲਿਸ ਚੌਂਕੀ ਭੂੰਦੜੀ ਵਿਖੇ ਤਾਇਨਾਤ ਹੌਲਦਾਰ ਵਰਿੰਦਰ ਕੁਮਾਰ ਨੇ ਵੀ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਕਾਰਵਾਈ ਕਰਦਿਆਂ ਮਨਦੀਪ ਸਿੰਘ ਉਰਫ਼ ਕਾਕੂ ਪੁੱਤਰ ਸੁਰਜੀਤ ਸਿੰਘ ਵਾਸੀ ਪੁੜੈਣ ਨੂੰ 10 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਉਕਤ ਸ਼ਖ਼ਸ ਖ਼ਿਲਾਫ਼ ਵੀ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ. 47 ਦਰਜ ਕਰ ਲਿਆ ਗਿਆ ਹੈ |