ਰਾਏਕੋਟ, 25 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਦੀ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਧਾਲੀਆਂ ਵਲੋਂ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਦੁੱਧ ਉਤਪਾਦਨ 'ਚ ਵਾਧਾ ਕਰਨ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਅਰੁਣ ਕੁਮਾਰ ਏਰੀਆ ਇੰਚਾਰਜ, ਡਾ. ਲਵਪ੍ਰੀਤ ਸਿੰਘ ਪੁੱਜੇ | ਜਿੰਨ੍ਹਾਂ ਆਪਣੇ ਭਾਸ਼ਣ ਦੌਰਾਨ ਵੇਰਕਾ ਸਭਾ ਨਾਲ ਜੁੜ੍ਹੇ ਦੁੱਧ ਉਤਪਾਦਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਬੜੇ ਹੀ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ | ਉਨ੍ਹਾਂ ਇਹ ਵੀ ਆਖਿਆ ਕਿ ਵੇਰਕਾ ਸਭਾ ਵਲੋਂ ਸਮੇਂ-ਸਮੇਂ ਸਿਰ ਦੁਧਾਰੂ ਪਸ਼ੂਆਂ ਲਈ ਸਪੈਸ਼ਲ ਫੀਡ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਨਾਲ ਪਸ਼ੂਆਂ ਨੂੰ ਹਰ ਲੋੜੀਂਦੇ ਤੱਤ ਪ੍ਰਾਪਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਬਿਮਾਰੀ ਲੱਗਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਤਾਂ ਜੋ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ | ਇਸ ਮੌਕੇ ਸਕੱਤਰ ਜਸਵੰਤ ਸਿੰਘ ਦਿਉਲ ਅਤੇ ਪ੍ਰਧਾਨ ਹਰਪਾਲ ਸਿੰਘ ਨੇ ਵੇਰਕਾ ਸਭਾ ਵਲੋਂ ਆਈ ਟੀਮ ਦਾ ਜਾਗਰੂਕ ਕੈਂਪ ਦੌਰਾਨ ਆਪਣੇ ਵਿਚਾਰ ਸਾਂਝੇ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਦਰਸ਼ਨ ਸਿੰਘ ਸਾਬਕਾ ਸਰਪੰਚ, ਰਛਪਾਲ ਸਿੰਘ ਐੱਮ.ਪੀ.ਏ, ਹਰਪ੍ਰੀਤ ਸਿੰਘ ਐੱਮ.ਪੀ.ਏ, ਸਵਰਨ ਸਿੰਘ, ਰਣਧੀਰ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ, ਸੁਖਦੇਵ ਸਿੰਘ, ਸ਼ੇਰ ਸਿੰਘ ਆਦਿ ਹਾਜ਼ਰ ਸਨ |