ਹਠੂਰ, 25 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਟਰੱਸਟ ਲੁਧਿਆਣਾ ਵਲੋਂ ਟਰੱਸਟ ਦੇ ਬਾਨੀ ਮਰਹੂਮ ਬੂਟਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਦੇਵ ਕੌਰ ਦੀ ਯਾਦ ਨੂੰ ਸਮਰਪਿਤ 32ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ 1 ਮਾਰਚ ਨੂੰ ਲਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਬਚਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਾ. ਗੁਰਨਾਮ ਸਿੰਘ ਸਿੱਧੂ, ਡਾ. ਊਧਮ ਸਿੰਘ ਤੇ ਅਮਨਦੀਪ ਸਿੰਘ ਦੀ ਅਗਵਾਈ 'ਚ ਇਹ ਕੈਂਪ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ | ਕੈਂਪ 'ਚ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਕਰੇਗੀ | ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਜਿੰਨ੍ਹਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹੋਣ ਯੋਗ ਹੋਣਗੇ ਉਨ੍ਹਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ | ਮਰੀਜ਼ਾਂ ਲਈ ਲੰਗਰ ਪਾਣੀ ਦੀ ਸੇਵਾ ਗੁਰਦੁਆਰਾ ਬਾਬਾ ਮੱਘਰ ਸਿੰਘ ਦੀ ਪ੍ਰਬੰਧਕ ਕਮੇਟੀ ਕਰੇਗੀ |