18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 26-02-2026
ਭੂੰਦੜੀ, 25 ਫਰਵਰੀ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਚ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਹ ਦਿਵਸ ਹਰ ਸਾਲ ਮਹਾਨ ਵਿਦਵਾਨ ਅਤੇ ਪੰਜਾਬੀ ਭਾਸ਼ਾ ਦੇ ਮਹਾਨ ਸੇਵਕ ਭਾਈ ਵੀਰ ਸਿੰਘ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਸਾਨੂੰ ਇਸ ਦੀ ਸੰਭਾਲ ਅਤੇ ਸਤਿਕਾਰ ਕਰਨਾ ਚਾਹੀਦਾ ਹੈ | ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਰਾਹੀਂ ਸਮਾਜ ਵਿਚ ਪੰਜਾਬੀ ਭਾਸ਼ਾ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ ਗਿਆ | ਬੱਚਿਆਂ ਨੇ ਬੜੇ ਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਸਮਾਗਮ ਵਿਚ ਡਾ. ਡੀ.ਆਰ. ਭੱਟੀ (ਰਿਟਾਇਰਡ ਡੀ.ਜੀ.ਪੀ. ਪੰਜਾਬ), ਬਾਬਾ ਪਰਮਜੀਤ ਸਿੰਘ (ਗੱਦੀਨਸ਼ੀਨ, ਡੇਰਾ ਭਰੋਵਾਲ ਕਲਾਂ) ਅਤੇ ਸਰਦਾਰ ਮੇਜਰ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ | ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਪ੍ਰੇਰਣਾ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਸੱਭਿਆਚਾਰਕ ਮੰਚ ਬੱਸੀਆਂ ਵਲੋਂ ਸਾਲਾਨਾ ਸਮਾਗਮਾਂ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਵਿਜਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਦਾ ਸਾਲਾਨਾ ਸਮਾਗਮ
Ad Position 24