18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੈਪਟਨ ਸੰਦੀਪ ਸੰਧੂ, ਸਰਪੰਚ ਪਲਵਿੰਦਰ ਲਿੱਟ ਤੋਂ ਹੋਰਾਂ ਵਲੋਂ ਸਵਾਗਤ ਸਾਬਕਾ ਸਰਪੰਚ ਜਸਵੀਰ ਕੌਰ ਤੇ ਹੋਰ 20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ 'ਹੱਥ'

Ad Position 21
No active advertisement
ਅਜੀਤ ਡੈਸਕ 26-02-2026
ਸਹੌਲੀ ਵਿਖੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਾਥ ਛੱਡ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ, ਸਾਬਕਾ ਸਰਪੰਚ ਜਸਵੀਰ ਕੌਰ, ਠੇਕੇਦਾਰ ਬਲਵੀਰ ਸਿੰਘ ਦਾ ਸਨਮਾਨ ਕਰਨ ਸਮੇਂ ਕੈਪਟਨ ਸੰਦੀਪ ਸੰਧੂ ਨਾਲ ਸਰਪੰਚ ਪਲਵਿੰਦਰ ਸਿੰਘ ਲਿੱਟ, ਸਾਬਕਾ ਸਰਪੰਚ ਮਲਕੀਤ ਲਿੱਟ, ਨੰਬਰਦਾਰ ਹਰਵਿੰਦਰ ਸਿੰਘ, ਜਸਪਾਲ ਸਿੰਘ ਧਾਲੀਵਾਲ ਤੇ ਹੋਰ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ


ਗੁਰੂਸਰ ਸੁਧਾਰ, 25 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪਿੰਡ ਸਹੌਲੀ ਵਿਖੇ ਸਿਆਸੀ ਤੌਰ 'ਤੇ ਉਦੋਂ ਵੱਡਾ ਝਟਕਾ ਲੱਗਾ ਜਦ ਪਿੰਡ ਦੀ ਸਾਬਕਾ ਸਰਪੰਚ ਜਸਵੀਰ ਕੌਰ, ਠੇਕੇਦਾਰ ਬਲਵੀਰ ਸਿੰਘ ਅਤੇ 20 ਹੋਰ ਪਰਿਵਾਰਾਂ ਨੇ ਅੱਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਾਥ ਛੱਡਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕਾਂਗਰਸ ਵਿਚ ਸ਼ਾਮਿਲ ਹੋਏ ਸਾਬਕਾ ਸਰਪੰਚ ਜਸਵੀਰ ਕੌਰ, ਠੇਕੇਦਾਰ ਬਲਵੀਰ ਸਿੰਘ ਤੇ ਬਾਕੀ ਪਰਿਵਾਰਾਂ ਦਾ ਕੈਪਟਨ ਸੰਦੀਪ ਸੰਧੂ ਵਲੋਂ 'ਜੀ ਆਇਆਂ' ਆਖਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਭਰੋਸਾ ਦਿਵਾਇਆ ਕਿ ਹਰੇਕ ਵਿਅਕਤੀ ਨੂੰ ਕਾਂਗਰਸ ਪਾਰਟੀ ਅੰਦਰ ਬਣਦਾ ਤੇ ਢੁਕਵਾਂ ਮਾਣ-ਸਤਿਕਾਰ ਦਿੱਤਾ ਜਾਵੇਗਾ | ਸਾਬਕਾ ਸਰਪੰਚ ਜਸਵੀਰ ਕੌਰ ਤੇ ਬਲਵੀਰ ਸਿੰਘ ਠੇਕੇਦਾਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ, ਕੈਪਟਨ ਸੰਦੀਪ ਸੰਧੂ ਦੀ ਸ਼ਖ਼ਸੀਅਤ ਤੇ ਸਰਪੰਚ ਪਲਵਿੰਦਰ ਸਿੰਘ ਲਿੱਟ ਸਮਰਥਕ ਕਾਂਗਰਸੀ ਆਗੂਆਂ ਦੀ ਪ੍ਰੇਰਨਾ, ਪਿੰਡ 'ਚ ਹੋ ਰਹੇ ਵਿਕਾਸ ਕਾਰਜਾਂ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਹਨ ਤੇ ਵਿਧਾਨ ਸਭਾ ਚੋਣਾਂ 2027 ਵਿਚ ਅਸੀਂ ਸਾਰੇ ਸਰਪੰਚ ਪਲਵਿੰਦਰ ਸਿੰਘ ਲਿੱਟ ਦੀ ਅਗਵਾਈ ਹੇਠ ਕਾਂਗਰਸ ਨੂੰ ਜਿਤਾਉਣ ਲਈ ਬਣਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਵਾਂਗੇ | ਕੈਪਟਨ ਸੰਦੀਪ ਸੰਧੂ ਤੋਂ ਇਲਾਵਾ ਸਰਪੰਚ ਪਲਵਿੰਦਰ ਸਿੰਘ ਲਿੱਟ, ਸਾਬਕਾ ਸਰਪੰਚ ਮਲਕੀਤ ਸਿੰਘ ਲਿੱਟ, ਨੰਬਰਦਾਰ ਹਰਵਿੰਦਰ ਸਿੰਘ ਲਿੱਟ, ਸਾਬਕਾ ਸਰਪੰਚ ਜਸਪਾਲ ਸਿੰਘ ਧਾਲੀਵਾਲ, ਜਥੇਦਾਰ ਬੂਟਾ ਸਿੰਘ, ਪੰਚ ਤੇਜਪਾਲ ਸਿੰਘ, ਪੰਚ ਜਸਪਾਲ ਸਿੰਘ, ਪੰਚ ਗੁਰਬਖ਼ਸ਼ ਸਿੰਘ, ਸੈਕਟਰੀ ਜਸਵੰਤ ਸਿੰਘ, ਮਨਮੋਹਨ ਸਿੰਘ ਦਿੱਲੀ ਵਾਲੇ, ਯੂਥ ਆਗੂ ਪ੍ਰਭਜੋਤ ਸਿੰਘ, ਇੰਦਰਪਾਲ ਸਿੰਘ ਸੰਘੇੜਾ ਕੌਂਸਲਰ ਮੁੱਲਾਂਪੁਰ ਆਦਿ ਹੋਰਨਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਾਬਕਾ ਸਰਪੰਚ ਜਸਵੀਰ ਕੌਰ, ਠੇਕੇਦਾਰ ਬਲਵੀਰ ਸਿੰਘ ਤੇ ਬਾਕੀ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਜਸਵੀਰ ਕੌਰ ਤੇ ਹੋਰ 20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ 'ਹੱਥ' ਅਗਲੀ ਖ਼ਬਰ ਪਿੰਡ ਆਂਡਲੂ ਦਾ ਚਾਰ ਦਿਨਾ 14ਵਾਂ ਦਸਮੇਸ਼ ਟੂਰਨਾਮੈਂਟ ਸ਼ੁਰੂ
Ad Position 24