18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਆਂਡਲੂ ਦਾ ਚਾਰ ਦਿਨਾ 14ਵਾਂ ਦਸਮੇਸ਼ ਟੂਰਨਾਮੈਂਟ ਸ਼ੁਰੂ

Ad Position 21
No active advertisement
ਅਜੀਤ ਡੈਸਕ 26-02-2026
ਰਾਏਕੋਟ, 25 ਫਰਵਰੀ (ਸੁਸ਼ੀਲ)-ਗ੍ਰਾਮ ਪੰਚਾਇਤ ਪਿੰਡ ਆਂਡਲੂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀ ਵੀਰਾਂ ਦੇ ਸਹਿਯੋਗ ਨਾਲ 25 ਤੋਂ 28 ਫਰਵਰੀ ਤੱਕ ਕਰਵਾਇਆ ਜਾ ਰਿਹਾ 14ਵਾਂ ਦਸਮੇਸ਼ ਟੂਰਨਾਮੈਂਟ ਅੱਜ ਪਿੰਡ ਦੇ ਖੇਡ ਮੈਦਾਨ ਵਿਚ ਜੋਸ਼ੋ ਖਰੋਸ਼ ਨਾਲ ਸ਼ੂਰੂ ਹੋ ਗਿਆ | ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਬਰ ਸ੍ਰੀਮਤੀ ਰਾਜਵਿੰਦਰ ਕੌਰ ਵਲੋਂ ਸਰਪੰਚ ਹਰਵਿੰਦਰ ਸਿੰਘ, ਕਲੱਬ ਪ੍ਰਧਾਨ ਜਗਰਾਜ ਸਿੰਘ ਸਮੇਤ ਪਿੰਡ ਦੇ ਹੋਰ ਕਈ ਮੋਹਤਬਰਾਂ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਮੌਕੇ ਰਾਜਵਿੰਦਰ ਕੌਰ ਬਰਾੜ ਨੇ ਟੂਰਨਾਮੈਂਟ ਦੇ ਆਯੋਜਨ ਲਈ ਗ੍ਰਾਮ ਪੰਚਾਇਤ ਅਤੇ ਕਲੱਬ ਮੈਂਬਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ, ਇਸ ਲਈ ਸਾਨੂੰ ਅਜਿਹੇ ਖੇਡ ਮੇਲੇ ਕਰਵਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਮੋੜਿਆ ਜਾ ਸਕੇ | ਇਸ ਮੌਕੇ ਟੂਰਨਾਮੈਂਟ ਦਾ ਉਦਘਾਟਨੀ ਫੁੱਟਬਾਲ 40 ਕਿੱਲੋ ਵਰਗ ਦਾ ਮੈਚ ਮੇਜਬਾਨ ਪਿੰਡ ਆਂਡਲੂ ਅਤੇ ਬੁਰਜ ਹਕੀਮਾਂ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਵਿਚ ਬੁਰਜ ਹਕੀਮਾਂ ਦੀ ਟੀਮ ਨੇ ਜੇਤੂ ਸ਼ੁਰੂਆਤ ਕੀਤੀ | ਕਲੱਬ ਪ੍ਰਧਾਨ ਜੁਗਰਾਜ ਸਿੰਘ ਤੂਰ ਅਤੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਟੂਰਨਾਮੈਂਟ 28 ਫਰਵਰੀ ਤੱਕ ਖੇਡਿਆ ਜਾਵੇਗਾ ਜਿਸ ਵਿੱਚ ਫੁੱਟਬਾਲ 40 ਕਿੱਲੋ, ਫੁੱਟਬਾਲ ਓਪਨ ਅਤੇ ਕਬੱਡੀ 75 ਕਿਲੋ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ ਸ਼ਾਨਦਾਰ ਇਨਾਮ ਵੀ ਦਿੱਤੇ ਜਾਣਗੇ | ਉਨ੍ਹਾਂ ਟੂਰਨਾਮੈਂਟ ਨੂੰ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਐੱਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ, ਰਣਦੀਪ ਸਿੰਘ ਗਰੇਵਾਲ, ਪੰਚ ਜਸਵੰਤ ਸਿੰਘ, ਪੰਚ ਲਛਮਣ ਸਿੰਘ, ਪੰਚ ਕਸ਼ਮੀਰੀ ਲਾਲ, ਪੰਚ ਹਰਵੀਰ ਸਿੰਘ, ਪੰਚ ਕੁਲਦੀਪ ਕੌਰ, ਪੰਚ ਰਜੀਨਾਂ, ਪੰਚ ਕਮਲਜੀਤ ਕੌਰ, ਪੰਚ ਕਿਰਨਦੀਪ ਕੌਰ, ਗੁਰਦੀਪ ਸਿੰਘ ਗਰੇਵਾਲ, ਹਰਭਜਨ ਸਿੰਘ, ਰਜਿੰਦਰ ਸਿੰਘ ਕੈਨੇਡਾ, ਦਰਸ਼ਨ ਸਿੰਘ ਤੂਰ, ਗੁਰਦੀਪ ਸਿੰਘ ਯੂ.ਕੇ., ਦਲੀਪ ਸਿੰਘ ਕੈਨੇਡਾ, ਭਿੰਦਰ ਸਿੰਘ ਗਰੇਵਾਲ, ਬਿੰਦਰ ਸਿੰਘ, ਚੇਅਰਮੈਨ ਜਗਦੇਵ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ ਪੁਲਸੀਆ, ਜੋਗਿੰਦਰ ਸਿੰਘ, ਹਰਦਿਆਲ ਸਿੰਘ ਥਿੰਦ, ਗੁਰਨਾਮ ਸਿੰਘ, ਬਲਵੀਰ ਸਿੰਘ ਅਮਰੀਕਾ, ਬਲਦੇਵ ਸਿੰਘ, ਬਲਵਿੰਦਰ ਸਿੰਘ, ਨੀਟਾ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਗੈਰੀ ਸਿੰਘ, ਕਰਨ, ਬਾਘਾ ਸਿੰਘ, ਕੁਲਦੀਪ ਸਿੰਘ ਗਰੇਵਾਲ ਕੈਨੇਡਾ, ਅਵਤਾਰ ਸਿੰਘ ਗਰੇਵਾਲ, ਰਣਜੀਤ ਸਿੰਘ ਬਿੱਲੂ, ਪਰਮਿੰਦਰ ਸਿੰਘ ਪਿੰਦੀ, ਕਮਲ ਗਰੇਵਾਲ, ਬਲਵਿੰਦਰ ਸਿੰਘ ਗਰੇਵਾਲ, ਪੱਪਾ ਸਿੰਘ, ਬਿੰਦੀ ਸਿੰਘ ਨੰਨੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਮਤਿ ਭਵਨ ਮੁੱਲਾਂਪੁਰ 'ਚ ਸੀਨੀਅਰ ਸਿਟੀਜ਼ਨਾਂ ਲਈ ਸਿਹਤ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਜਥੇਦਾਰ ਮਹਿੰਦਰ ਸਿੰਘ ਲਤਾਲਾ ਨੂੰ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ
Ad Position 24