ਚੌਂਕੀਮਾਨ, 25 ਫਰਵਰੀ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਪਿੰਡ ਕੋਠੇ ਹਾਂਸ ਤੋਂ ਪੱਬੀਆਂ ਤੱਕ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ (ਚੌਂਕੀਮਾਨ) ਤੇ ਪ੍ਰਧਾਨ ਚਮਕੌਰ ਸਿੰਘ ਚੌਂਕੀਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹੀ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨਾ ਹੈ ਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣੀ ਹੈ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ 'ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਲੋਕ ਸੰਤੁਸ਼ਟ ਹਨ ਤੇ 2027 ਵਿਚ ਉਹ ਸੂਬੇ ਦੀ ਵਾਗਡੋਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਤੋਂ ਦੇਣ ਲਈ ਉਤਾਵਲੇ ਹਨ | ਇਸ ਮੌਕੇ ਸਰਪੰਚ ਗੁਰਮੇਲ ਸਿੰਘ ਪੱਬੀਆਂ, ਜੈ ਸਿੰਘ ਆੜ੍ਹਤੀਆ, ਪੰਚ ਇੰਦਰਜੀਤ ਸਿੰਘ ਖਾਲਸਾ ਤੇ ਪੰਚ ਕਿਰਨਪਾਲ ਸਿੰਘ ਹਾਂਸ ਨੇ ਦੋਨੋਂ ਪਿੰਡਾਂ ਦੇ ਲੋਕਾਂ ਵਲੋਂ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ | ਇਸ ਮੌਕੇ ਸੁਦਾਗਰ ਸਿੰਘ, ਪ੍ਰਧਾਨ ਅਵਤਾਰ ਸਿੰਘ, ਪੰਚ ਦਲਜੀਤ ਸਿੰਘ ਹਾਂਸ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਸਿੰਘ ਕੈਨੇਡਾ ਆਦਿ ਹਾਜ਼ਰ ਸਨ |