ਹੰਬੜਾਂ, 25 ਫਰਵਰੀ (ਮੇਜਰ ਹੰਬੜਾਂ)-ਪਿੰਡ ਨੂਰਪੁਰ ਬੇਟ ਵਿਖੇ ਸਮੂਹ ਗ੍ਰਾਮ ਪੰਚਾਇਤ 'ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ 27, 28 ਫਰਵਰੀ ਅਤੇ 1 ਮਾਰਚ 2026 ਦੇ ਧਾਰਮਿਕ ਸਮਾਗਮਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ ਨੂੰ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਧਾਰਮਿਕ ਦੀਵਾਨ ਸਜਾਉਣਗੇ | ਇਹ ਪ੍ਰਗਟਾਵਾ ਸੇਵਾਦਾਰ ਨਛੱਤਰ ਸਿੰਘ ਸੰਧੂ, ਅਮਰੀਕ ਸਿੰਘ ਸੰਧੂ, ਦਿਲਬਾਗ ਸਿੰਘ ਹੈਪੀ, ਪੰਚ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸਰਬਜੀਤ ਸਿੰਘ ਗੁਲਾਬਾ ਨੇ ਸੇਵਾਦਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਤਿੰਨ ਦਿਨ ਲਗਾਤਾਰ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ ਨਗਰ ਨੂਰਪੁਰ ਬੇਟ 'ਚ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਸੇਵਾਦਾਰਾਂ ਨੇ ਸੰਗਤਾਂ ਨੂੰ ਧਾਰਮਿਕ ਸਮਾਗਮਾਂ 'ਚ ਪਹੁੰਚਣ ਦੀ ਅਪੀਲ ਕੀਤੀ |