23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੈਪਟਨ ਸੰਧੂ ਦੀ ਅਗਵਾਈ 'ਚ ਕਾਂਗਰਸ ਦੀ ਬਰਨਾਲਾ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਵਾਂਗੇ-ਈਸੇਵਾਲ, ਟੋਨੀ, ਘਮਣੇਵਾਲ

Ad Position 21
No active advertisement
ਅਜੀਤ ਡੈਸਕ 27-02-2026
ਹੰਬੜਾਂ, 26 ਫਰਵਰੀ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ 'ਚੋਂ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਵੱਡੇ ਕਾਫ਼ਲੇ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਈਸੇਵਾਲ, ਸੰਮਤੀ ਮੈਂਬਰ ਕਾਂਗਰਸ ਦੇ ਐੱਸ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਨੇ ਪਿੰਡ ਭੱਠਾਧੂਹਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਵਾਲੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਟੋਨੀ ਦੇ ਘਰ ਰੈਲੀ ਦੀ ਕਾਮਯਾਬੀ ਲਈ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ | ਈਸੇਵਾਲ ਨੇ ਹੋਰ ਕਿਹਾ ਕਿ ਹਲਕੇ ਦੇ ਪਿੰਡਾਂ 'ਚ ਵਰਕਰਾਂ ਲਈ ਬੱਸਾਂ ਦੇ ਪ੍ਰਬੰਧ ਕੀਤੇ ਗਏ ਹਨ, ਜਿਸ ਰਾਹੀਂ ਵਰਕਰਾਂ ਦੇ ਕਾਫ਼ਲੇ ਹਲਕੇ 'ਚੋਂ ਰੈਲੀ ਲਈ ਰਵਾਨਾ ਹੋਣਗੇ | ਸਾਬਕਾ ਸਰਪੰਚ ਟੋਨੀ ਭੱਠਾਧੂਹਾ ਨੇ ਕਿਹਾ ਕਿ ਕਾਂਗਰਸ ਦੀ ਬਰਨਾਲਾ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਵਿਧਾਨ ਸਭਾ ਹਲਕੇ ਦੇ ਜ਼ੋਨ ਪੁੜੈਣ ਦੇ ਪਿੰਡਾਂ 'ਚੋਂ ਵੀ ਵੱਡੀ ਗਿਣਤੀ ਕਾਂਗਰਸੀ ਵਰਕਰ ਹਲਕਾ ਇੰਚਾਰਜ ਕੈਪਟਨ ਸੰਧੂ ਅਤੇ ਈਸੇਵਾਲ ਦੀ ਅਗਵਾਈ ਹੇਠ 28 ਫਰਵਰੀ ਨੂੰ ਰਵਾਨਾ ਹੋਣਗੇ, ਜਿੱਥੇ ਉਹ ਆਲ ਇੰਡੀਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਰਮਨ ਪਿਆਰੇ ਨੇਤਾ ਸ੍ਰੀ ਰਾਹੁਲ ਗਾਂਧੀ ਦੇ ਵਿਚਾਰ ਸੁਣਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੁਵਿਧਾ ਕੇਂਦਰ ਨੇ ਜਨਤਾ ਨੂੰ ਪਾਇਆ ਦੁਬਿਧਾ 'ਚ ਅਗਲੀ ਖ਼ਬਰ ਜਗਰਾਉਂ 'ਚ ਕਰਵਾਇਆ ਨਾਟ ਫੈਸਟੀਵਲ ਯਾਦਗਾਰੀ ਹੋ ਨਿੱਬੜਿਆ
Ad Position 24