23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਧਾਇਕ ਇਯਾਲੀ ਨੇ 18 ਸੜਕਾਂ ਨੂੰ ਚੌੜਿਆਂ ਕਰਨ ਦੀ ਮਨਜ਼ੂਰੀ ਦਿਵਾ ਕੇ ਲੋਕਾਂ ਦਾ ਦਿਲ ਜਿੱਤਿਆ-ਹਾਂਸ

Ad Position 21
No active advertisement
ਅਜੀਤ ਡੈਸਕ 27-02-2026
ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਆਗੂ ਅਤੇ ਪੁੜੈਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਗੁਰਮੀਤ ਸਿੰਘ ਹਾਂਸ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਲਾਕੇ ਦੇ ਹਰਮਨ ਪਿਆਰੇ ਨੇਤਾ ਅਤੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਥ ਦੀ ਗੱਲ ਕਰਨ ਵਾਲੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਹਲਕੇ ਅੰਦਰ ਡੇਢ ਦਰਜਨ ਦੇ ਕਰੀਬ ਸੜਕਾਂ ਨੂੰ ਚੌੜਿਆਂ ਕਰਨ ਦੀ ਮਨਜੂਰੀ ਦਿਵਾ ਕੇ ਇਕ ਤਰ੍ਹਾਂ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਖਾਸ ਕਰਕੇ ਬੇਟ ਇਲਾਕੇ ਅੰਦਰ ਬਣ ਰਹੀਆਂ ਸੜਕਾਂ ਨੂੰ ਲੈ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵਿਖਾਈ ਦੇ ਰਹੀ ਹੈ | ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਨੇ ਦੱਸਿਆ ਕਿ ਸਥਾਨਕ ਕਸਬੇ ਤੋਂ ਪਿੰਡ ਅੱਕੂਵਾਲ ਤੱਕ ਵਾਇਆ ਭੈਣੀ ਗੁੱਜਰਾਂ, ਗੱਗ ਕਲਾਂ ਵਾਲੀ ਸੜਕ ਨੂੰ ਵਿਧਾਇਕ ਇਯਾਲੀ ਦੀਆਂ ਕੋਸ਼ਿਸ਼ਾਂ ਸਦਕਾ ਹੀ 18 ਫੁੱਟ ਚੌੜੀ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਇਸ ਸੜਕ ਨੂੰ ਲੈ ਕੇ ਲੋਕ ਕਈ ਸਾਲਾਂ ਤੋਂ ਡਾਢੇ ਪ੍ਰੇਸ਼ਾਨ ਸਨ | ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਖੁਰਸ਼ੈਦਪੁਰਾ ਤੋਂ ਹੁਜਰਾ, ਸਦਰਪੁਰਾ ਤੋਂ ਜਨੇਤਪੁਰ ਵਾਲੀ ਸੜਕ ਤੱਕ ਵੀ ਸੜਕ ਚੌੜੀ ਕਰਨ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ | ਇਸੇ ਦੌਰਾਨ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਪਰਮਜੀਤ ਸਿੰਘ ਧਾਲੀਵਾਲ, ਸਰਪੰਚ ਜਸਵੰਤ ਸਿੰਘ ਪੰਮਾ ਭੈਣੀ ਗੁੱਜਰਾਂ, ਸਾਬਕਾ ਸਰਪੰਚ ਕੁਲਵੰਤ ਸਿੰਘ ਭੈਣੀ ਗੁੱਜਰਾਂ, ਸਾਬਕਾ ਸਰਪੰਚ ਮਨਜੀਤ ਸਿੰਘ, ਫੌਜੀ ਪਾਲ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਬਾਦਲ ਗੱਗ ਕਲਾਂ, ਸਾਬਕਾ ਸਰਪੰਚ ਅਜੀਤ ਸਿੰਘ ਅੱਕੂਵਾਲ, ਗੱਜਣ ਸਿੰਘ ਅੱਕੂਵਾਲ, ਬੱਬਲ ਸਿੰਘ, ਰਾਜੂ ਸਿੰਘ ਆਦਿ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਮੈਨ ਅਵਿਨਾਸ਼ ਕੌਰ ਵਾਲੀਆ ਦਾ ਸਨਮਾਨ <br/> ਅਗਲੀ ਖ਼ਬਰ ਅਕਾਲੀ ਦਲ ਦੇ ਹਲਕਾ ਦਾਖਾ 'ਚ ਦਫ਼ਤਰ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਸਿਖਰਾਂ 'ਤੇ
Ad Position 24