ਹੰਬੜਾਂ, 26 ਫਰਵਰੀ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਮਲਕਪੁਰ ਬੇਟ ਵਿਖੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ ਨੇ ਆਪਣੇ ਸਾਥੀਆਂ ਸਮੇਤ ਧਾਰਮਿਕ ਦੀਵਾਨਾਂ ਦੇ ਪੋਸਟਰ ਜਾਰੀ ਕਰਨ ਸਮੇਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਗੁਰੂ ਮਾਨਿਓ ਗ੍ਰੰਥ ਚੇਤਨਾ' ਸਮਾਗਮ ਲੁਧਿਆਣਾ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਤਿੰਨ ਰੋਜ਼ਾ ਧਾਰਮਿਕ ਦੀਵਾਨ 27, 28 ਫ਼ਰਵਰੀ 1 ਮਾਰਚ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਗਲਾਡਾ ਗਰਾਊਾਡ, ਵਰਧਮਾਨ ਮਿੱਲ ਲੁਧਿਆਣਾ-ਚੰਡੀਗੜ੍ਹ ਰੋਡ (ਨੇੜੇ ਸਮਰਾਲਾ ਚੌਂਕ) ਵਿਖੇ ਰਾਤ 7 ਵਜੇ ਤੋਂ 10 ਵਜੇ ਤੱਕ ਸਜਾਏ ਜਾਣਗੇ ਅਤੇ 1 ਮਾਰਚ ਦਿਨ ਐਤਵਾਰ ਨੂੰ ਸ਼ਾਮ 5 ਵਜੇ ਸੰਗਤਾਂ ਨੂੰ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਦੌਰਾਨ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਉਣ ਦਾ ਪ੍ਰਬੰਧ ਹੋਵੇਗਾ | ਇਸ ਸਮੇਂ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ, ਬੇਅੰਤ ਸਿੰਘ ਗਰੇਵਾਲ, ਪਰਮਿੰਦਰ ਸਿੰਘ ਟੋਨੀ, ਲਖਵੀਰ ਸਿੰਘ ਚਾਹੜ, ਮੱਖਣ ਸਿੰਘ, ਜਗਜੀਤ ਸਿੰਘ ਨੂਰਪੁਰ, ਪਰਮਿੰਦਰ ਸਿੰਘ ਮੁੰਡੀ, ਮਹਿੰਦਰ ਸਿੰਘ, ਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |