23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰਾਇਮਰੀ ਸਕੂਲ ਹੰਬੜਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਨਾਲ ਸਬੰਧਿਤ ਮਾਵਾਂ ਦੀ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 27-02-2026
ਹੰਬੜਾਂ, 26 ਫਰਵਰੀ (ਹਰਵਿੰਦਰ ਸਿੰਘ ਮੱਕੜ)-ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ, ਸੈਂਟਰ ਹੈੱਡ ਟੀਚਰ ਰਛਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਦੀ ਯੋਗ ਅਗਵਾਈ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਨਾਲ ਸਬੰਧਿਤ ਮਾਵਾਂ ਦੀ ਵਰਕਸ਼ਾਪ ਲਗਾਈ ਗਈ | ਮੁੱਖ ਅਧਿਆਪਕਾ ਹਰਮੀਤ ਕੌਰ ਅਤੇ ਬਲਾਕ ਰਿਸੋਰਸ ਪਰਸਨ ਦਵਿੰਦਰ ਸਿੰਘ ਵਲੋਂ ਇਸ ਪ੍ਰਦਰਸ਼ਨੀ ਨੂੰ ਬਣਾਉਣ ਵਾਲੇ ਅਧਿਆਪਕਾਂ ਦੀ ਖੂਬ ਪ੍ਰਸੰਸਾ ਕੀਤੀ ਗਈ | ਇਸ ਮੌਕੇ ਐੱਸ.ਐੱਮ.ਸੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੁਖਦੀਪ ਸਿੰਘ ਢਿੱਲੋਂ, ਸਤਨਾਮ ਸਿੰਘ, ਮੈਡਮ ਸੋਨਮ, ਮੈਡਮ ਰੇਖਾ ਦੇਵੀ, ਮੈਡਮ ਰਮਨਦੀਪ ਕੌਰ, ਗੁਰਜੀਤ ਕੌਰ, ਜਤਿੰਦਰ ਕੌਰ, ਮਨਜੀਤ ਕੌਰ, ਕਿਰਨਦੀਪ ਕੌਰ, ਪੂਜਾ ਰਾਣੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਲੁਜ ਨਿਊਜ਼ ਏਜੰਸੀ ਦੇ ਹਾਕਰ ਰਹਿ ਚੁੱਕੇ ਸਵ: ਸੁਰਜੀਤ ਸਿੰਘ ਗੋਰਸੀਆਂ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਬਾਬਾ ਸਿੱਧ ਭੋਹੀ ਅਸਥਾਨ ਪਿੰਡ ਭੈਣੀ ਦਰੇੜਾ ਵਿਖੇ ਹੋਣ ਵਾਲੇ ਕੁਸ਼ਤੀ ਦੰਗਲ ਮੁਕਾਬਲਿਆਂ ਦਾ ਪੋਸਟਰ ਜਾਰੀ
Ad Position 24