ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਤਲੁਜ ਨਿਊਜ਼ ਏਜੰਸੀ ਸਿੱਧਵਾਂ ਬੇਟ ਦੇ ਹਾਕਰ ਅਵਤਾਰ ਸਿੰਘ ਗੋਰਸੀਆਂ ਦੇ ਮਾਮਾ ਅਤੇ ਲੰਬਾਂ ਸਮਾਂ ਹਾਕਰ ਰਹਿ ਚੁੱਕੇ ਸੇਵਾਮੁਕਤ ਸਿੱਖਿਆ ਕਰਮਚਾਰੀ ਸੁਰਜੀਤ ਸਿੰਘ ਪੁੱਤਰ ਸਵ. ਮਲਕੀਤ ਸਿੰਘ ਜਿੰਨ੍ਹਾਂ ਦਾ ਕੁਝ ਦਿਨ ਪਹਿਲਾਂ ਇਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠਾਂ ਦੇ ਭੋਗ ਗੋਰਸੀਆਂ ਕਾਦਰਬਖਸ਼ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ | ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, 'ਆਪ' ਦੇ ਬਲਾਕ ਪ੍ਰਧਾਨ ਜਗਦੇਵ ਸਿੰਘ ਦਿਉਲ, ਸ਼੍ਰੋਮਣੀ ਅਕਾਲੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾਂ, ਇੰਦਰਪਾਲ ਸਿੰਘ ਛੀਨਾਂ, ਰਾਮ ਬਚਨ ਪ੍ਰਧਾਨ ਸ਼ਿਵ ਸੈਨਾ ਮੋਗਾ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਮੋਹੀ, ਦਰਸ਼ਨ ਸਿੰਘ ਭੰਮੀਪੁਰਾ, ਬਾਬਾ ਪਿਆਰਾ ਸਿੰਘ, ਗੁਰਮੀਤ ਸਿੰਘ ਲਲਤੋਂ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਰਪੰਚ ਜਗਦੇਵ ਸਿੰਘ, ਡਾ: ਗੁਰਦੀਪ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ, ਪਰਮਿੰਦਰ ਸਿੰਘ, ਰੂਪ ਸਿੰਘ, ਪੰਚ ਹਰਪ੍ਰੀਤ ਸਿੰਘ, ਬਲਬੀਰ ਸਿੰਘ ਢੈਪਈ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ, ਡੌਲਫਿਨ ਫੈਕਟਰੀ ਹੰਬੜਾਂ ਦੇ ਸਮੂਹ ਸਟਾਫ਼ ਨੇ ਹਾਜ਼ਰੀ ਭਰਦਿਆਂ ਸਵ. ਸੁਰਜੀਤ ਸਿੰਘ ਦੀ ਪਤਨੀ ਅਤੇ ਪੁੱਤਰਾਂ ਨਾਲ ਦੁੱਖ ਸਾਂਝਾ ਕੀਤਾ |