23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲਕਸ਼ਮੀ ਨਰਾਇਣ ਮੰਦਿਰ ਸੜਕ 'ਤੇ ਕੰਕਰੀਟ ਮਿਕਸਚਰ ਪਾਉਣ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 27-02-2026
ਗੁਰੂਸਰ ਸੁਧਾਰ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਦੀ ਗ੍ਰਾਮ ਪੰਚਾਇਤ ਨਵੀਂ ਆਬਾਦੀ ਅਕਾਲਗੜ੍ਹ ਤੋਂ ਪਿੰਡ ਅਕਾਲਗੜ੍ਹ ਤੱਕ ਦੇ ਪਹੁੰਚ ਮਾਰਗ ਜਿਸ ਨੂੰ ਲਕਸ਼ਮੀ ਨਰਾਇਣ ਮੰਦਿਰ ਵਾਲੀ ਸੜਕ ਆਖਿਆ ਜਾਂਦਾ ਹੈ, ਨੂੰ ਨਵੇਂ ਸਿਰਿਉਂ ਬਣਾਉਣ ਤਹਿਤ ਇਸ ਉੱਪਰ ਅੱਜ ਕੰਕਰੀਟ ਮਿਕਸਚਰ ਪਾਉਣ ਦਾ ਕੰਮ ਸ਼ੁਰੂ ਹੋ ਗਿਆ | ਹਲਕਾ ਰਾਏਕੋਟ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪ੍ਰਧਾਨ ਰਮੇਸ਼ ਜੈਨ, ਚੇਅਰਮੈਨ ਹਰਸ਼ ਜੈਨ ਦੇ ਯਤਨਾਂ ਸਦਕਾ ਲੁਧਿਆਣਾ-ਬਠਿੰਡਾ ਰਾਜਮਾਰਗ ਤੋਂ ਜਾਂਦੀ ਇਸ ਖ਼ਸਤਾ ਹਾਲਤ ਸੜਕ ਦੇ ਨਵ-ਨਿਰਮਾਣ ਦਾ ਕੰਮ ਪੰਜਾਬ ਮੰਡੀਕਰਨ ਬੋਰਡ ਵਲੋਂ ਠੇਕੇਦਾਰ ਅਮਰਜੀਤ ਸਿੰਘ ਦੀ ਦੇਖ-ਰੇਖ ਹੇਠ ਸ਼ੁਰੂ ਕੀਤਾ ਗਿਆ | ਇਸ ਮੌਕੇ ਪੰਚ ਜਥੇਦਾਰ ਅਵਤਾਰ ਸਿੰਘ, ਯੂਥ ਪ੍ਰਧਾਨ ਜਗਦੇਵ ਸਿੰਘ, ਪੰਚ ਹਰਜੀਤ ਸਿੰਘ, ਦੀਦਾਰ ਸਿੰਘ, ਸੂਬੇਦਾਰ ਨਿਰਮਲ ਸਿੰਘ, ਬੁੱਧ ਸਿੰਘ, ਸਾਬਕਾ ਸਰਪੰਚ ਜਤਿੰਦਰਜੀਤ ਸਿੰਘ ਤਿੰਦੀ ਆਦਿ ਸਮੇਤ ਦੋਵੇਂ ਪਿੰਡਾਂ ਦੇ ਵਸਨੀਕਾਂ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੇ.ਈ. ਸੁਖਦੀਪ ਸਿੰਘ ਮੋਹੀ ਦੀ ਸੇਵਾ ਮੁਕਤੀ ਅੱਜ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਭਿੰਦਾ ਨੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਵਰਦੀਆਂ ਵੰ...
Ad Position 24