ਹੰਬੜਾਂ, 26 ਫਰਵਰੀ (ਮੇਜਰ ਹੰਬੜਾਂ)-ਕਾਂਗਰਸ ਦੀ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ, ਜਿਸ ਵਿਚ ਆਲ ਇੰਡੀਆਂ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਪੁੱਜ ਰਹੇ ਹਨ ਦੇ ਵਿਚਾਰ ਸੁਣਨ ਲਈ ਵਿਧਾਨ ਸਭਾ ਹਲਕਾ ਗਿੱਲ ਦੇ ਕਸਬਾ ਹੰਬੜਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਪੁੱਜਣਗੇ | ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਰੈਲੀ ਦੀ ਕਾਮਯਾਬੀ ਲਈ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਐੱਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਸਮੁੱਚੀ ਅਗਵਾਈ ਹੇਠ ਕਾਂਗਰਸੀ ਵਰਕਰ ਵੱਡੀ ਗਿਣਤੀ 'ਚ ਰੈਲੀ ਵਿਚ ਸ਼ਮੂਲੀਅਤ ਕਰਨਗੇ ਅਤੇ ਉਕਤ ਰੈਲੀ ਇਕੱਠ ਪੱਖੋਂ 'ਆਪ' ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ ਅਤੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਰਗਰ ਸਾਬਤ ਹੋਵੇਗੀ ਤੇ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗੀ | ਇਸ ਮੌਕੇ ਯੂਥ ਆਗੂ ਜਸਵੰਤ ਸਿੰਘ ਧਾਲੀਵਾਲ, ਜਸਪਾਲ ਸਿੰਘ ਪਾਲੀ ਭੰਦੋਲ, ਪੰਚ ਕੁਲਵਿੰਦਰ ਸਿੰਘ ਕਿੰਦਾ, ਪੰਚ ਅਵਤਾਰ ਸਿੰਘ ਭੰਦੋਲ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਯੂਥ ਆਗੂ ਗੁਰਪ੍ਰੀਤ ਸਿੰਘ ਪੀਤਾ, ਪ੍ਰਧਾਨ ਜਸਵੀਰ ਸਿੰਘ ਨਾਨੂੰ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ |