23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਰਾਏਕੋਟ ਵਲੋਂ ਸਰਕਾਰੀ ਹਾਈ ਸਕੂਲ ਲਈ ਕੰਪਿਊਟਰ ਭੇਟ

Ad Position 21
No active advertisement
ਅਜੀਤ ਡੈਸਕ 27-02-2026
ਰਾਏਕੋਟ, 26 ਫਰਵਰੀ (ਬਲਵਿੰਦਰ ਸਿੰਘ ਲਿੱਤਰ) ਆਈ.ਡੀ.ਬੀ.ਆਈ ਬੈਂਕ ਰਾਏਕੋਟ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਬੁਰਜ ਹਰੀ ਸਿੰਘ ਵਿਖੇ ਬੱਚਿਆਂ ਦੀ ਸਹੂਲਤ ਲਈ ਕੰਪਿਊਟਰ ਭੇਟ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਨਿਖਿਲ ਪਰੂਥੀ ਤੇ ਸਹਾਇਕ ਮੈਨੇਜਰ ਸਾਹਿਲ ਚੌਧਰੀ ਨੇ ਦੱਸਿਆ ਕਿ ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਰਾਏਕੋਟ ਵਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰੀ ਹਾਈ ਸਕੂਲ ਬੁਰਜ ਹਰੀ ਸਿੰਘ ਨੂੰ ਇਕ ਕੰਪਿਊਟਰ ਸੈੱਟ ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਗੁਰਦੀਪ ਸਿੰਘ ਨੇ ਆਈ.ਡੀ.ਬੀ.ਆਈ ਬੈਂਕ ਦੇ ਪ੍ਰਬੰਧਕਾਂ ਦਾ ਇਸ ਕੀਤੇ ਉਪਰਾਲੇ 'ਤੇ ਤਹਿ ਦਿਲੋਂ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਤਰਿੰਦਰਜੀਤ ਸਿੰਘ ਰਾਏ, ਦਵਿੰਦਰ ਸਿੰਘ, ਹਰਮਿੰਦਰ ਕੌਰ, ਅੰਮਿ੍ਤ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਦਲ ਨੂੰ ਪੰਜਾਬ ਦੀ ਵਾਗਡੋਰ ਸੌਂਪਣਾ ਚਾਹੁੰਦੇ ਹਨ ਐੱਨ.ਆਰ.ਆਈ ਵੀਰ-ਨੰਨੂੰ ਗਿੱਲ ਕੈਨੇਡਾ/ਅਮਨਾ ਸਵੱਦੀ ਅਗਲੀ ਖ਼ਬਰ ਪੀ.ਐੱਮ. ਸ੍ਰੀ ਅਜੀਤਸਰ ਸਰਕਾਰੀ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦਾ ਰਾਜਸਥਾਨ ਵਿੱਦਿਅਕ ਟੂਰ ਰਿਹਾ ਯਾਦਗਾਰੀ
Ad Position 24