ਚੌਂਕੀਮਾਨ, 26 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ 'ਪੰਜਾਬ ਬਚਾਉ-ਸੁਖਬੀਰ ਸਿੰਘ ਬਾਦਲ ਲਿਆਓ' ਪ੍ਰੋਗਰਾਮ ਤਹਿਤ ਹਲਕਾ ਦਾਖਾ ਵਿਚ 1 ਮਾਰਚ ਨੂੰ ਕੀਤੇ ਜਾ ਰਹੇ ਇਕੱਠ ਅਤੇ ਮੰਡੀ ਮੁੱਲਾਂਪੁਰ ਦੀ ਰਾਏਕਟ ਰੋਡ 'ਤੇ ਦਫ਼ਤਰ ਦਾ ਉਦਘਾਟਨ ਸਬੰਧੀ ਕਰਵਾਏ ਜਾ ਰਹੇ ਉਦਘਾਟਨੀ ਸਮਾਰੋਹ ਵਿਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਯੂਥ ਅਕਾਲੀ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ (ਸਵੱਦੀ ਕਲਾਂ) ਪੰਜਾਬ ਆਏ | ਇਸ ਮੌਕੇ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਕਿਹਾ ਕਿ ਪੰਜਾਬ ਵਾਸੀਆਂ ਸਮੇਤ ਵਿਦੇਸ਼ਾਂ ਵਿਚ ਬੈਠੇ ਵੀਰ ਵੀ ਪੰਜਾਬ ਦੀ ਵਾਗਡੋਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇਣਾ ਚਾਹੁੰਦੇ ਹਨ |