ਜਗਰਾਉਂ, 26 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡ ਗਰਾਊਾਡਾਂ 'ਚ ਲਿਆਉਣ ਲਈ ਪਹਿਲਕਦਮੀ ਕਰ ਰਹੀ ਹੈ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜਨ | ਹੁਣ ਖੇਡਾਂ ਵੀ ਨੌਜਵਾਨਾਂ ਲਈ ਉਨਤੀ ਦਾ ਸਾਧਨ ਬਣ ਗਈਆਂ ਹਨ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਰਾਉਂ ਤੋਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪਿੰਡ ਕਾਉਂਕੇ ਕਲਾਂ ਵਿਖੇ 47 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਕਰਦਿਆਂ ਕੀਤਾ | ਇਸ ਤੋਂ ਪਹਿਲਾਂ ਬੀਬੀ ਮਾਣੂੰਕੇ ਵਲੋਂ 15 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ 10 ਲੱਖ ਦੀ ਲਾਗਤ ਨਾਲ ਪਾਏ ਜਾ ਰਹੇ ਸੀਵਰੇਜ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਨੂੰ ਤਰੱਕੀ ਦੇ ਰਾਹਾਂ 'ਤੇ ਲਿਆਂਦਾ ਜਾਵੇਗਾ | ਇਸ ਮੌਕੇ ਸਰਪੰਚ ਬੀਬੀ ਚਰਨਜੀਤ ਕੌਰ ਨੇ ਪਿੰਡ ਵਾਸੀਆਂ ਵਲੋਂ ਹਲਕਾ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਧਰਮਿੰਦਰ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਜਗਰੂਪ ਸਿੰਘ, ਸੁਖਮਿੰਦਰ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |