23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੂਬਾ ਸਰਕਾਰ ਵਲੋਂ ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ 'ਚ ਇੰਪਲਾਈਜ਼ ਫੈੱਡਰੇਸ਼ਨ (ਏਟਕ) ਦੀ ਮੀਟਿੰਗ • ਜਥੇਬੰਦੀ ਦੇ ਪ੍ਰਧਾਨ ਸਾਥੀ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਗਿ੍ਫ਼ਤਾਰੀ ਦੀ ਕੀਤੀ ਆਲੋਚਨਾ

Ad Position 21
No active advertisement
ਅਜੀਤ ਡੈਸਕ 27-02-2026
ਸਿੱਧਵਾਂ ਬੇਟ, 26 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸੂਬਾ ਸਰਕਾਰ ਵਲੋਂ ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਵਿਰੋਧ ਦੇ ਸੱਦੇ 'ਤੇ ਅੱਜ ਇੰਪਲਾਈਜ਼ ਫੈੱਡਰੇਸ਼ਨ ਲੁਧਿਆਣਾ ਦੀ ਸਿੱਧਵਾਂ ਬੇਟ ਉੱਪ ਮੰਡਲ ਦਫ਼ਤਰ ਵਿਖੇ ਇਕ ਜ਼ਰੂਰੀ ਮੀਟਿੰਗ ਕਰਕੇ ਕਿਸਾਨ ਜਥੇਬੰਦੀ ਨੂੰ ਆਪਣੀ ਪੂਰੀ ਹਮਾਇਤ ਦੇਣ ਦਾ ਫ਼ੈਸਲਾ ਲਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਆਖਿਆ ਕਿ ਤਰਨਤਾਰਨ ਪੁਲਿਸ ਪ੍ਰਸ਼ਾਸਨ ਨੇ ਸਾਡੀ ਜਥੇਬੰਦੀ ਦੇ ਪ੍ਰਧਾਨ ਸਾਥੀ ਗੁਰਪ੍ਰੀਤ ਸਿੰਘ ਗੰਡੀਵਿੰਡ ਨੂੰ ਹਿਰਾਸਤ ਵਿਚ ਲੈ ਕੇ ਜੋ ਬੱਜਰ ਗਲਤੀ ਕੀਤੀ ਹੈ ਉਸ ਦਾ ਖਮਿਆਜਾ ਮਾਨ ਸਰਕਾਰ ਨੂੰ ਭੁਗਤਣਾ ਪਵੇਗਾ | ਉਨ੍ਹਾਂ ਮੰਗ ਕੀਤੀ ਕਿ ਸਾਥੀ ਗੁਰਪ੍ਰੀਤ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਰਕਾਰ ਪਾਵਰਕਾਮ ਦੀਆਂ ਵੇਚੀਆਂ ਜਾਣ ਵਾਲੀਆਂ ਜ਼ਮੀਨਾਂ ਸਬੰਧੀ ਲਏ ਗਏ ਫ਼ੈਸਲੇ ਰੱਦ ਕਰੇ | ਇਸ ਮੌਕੇ ਸੂਬਾ ਮੀਤ ਪ੍ਰਧਾਨ ਕਰਤਾਰ ਸਿੰਘ, ਸਰਕਲ ਕੈਸ਼ੀਅਰ ਸੁਖਦੇਵ ਸਿੰਘ, ਜ਼ੋਨ ਸਰਪ੍ਰਸਤ ਚਰਨਜੀਤ ਸਿੰਘ, ਡਿਵੀਜ਼ਨ ਪ੍ਰਧਾਨ ਜਗਰਾਉਂ ਜਸਪਾਲ ਸਿੰਘ, ਸਕੱਤਰ ਜਰਨੈਲ ਸਿੰਘ, ਹਰਵਿੰਦਰ ਸਿੰਘ ਲਵਲੀ, ਸੁਖਦੇਵ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੇਖੂਪੁਰਾ ਵਿਖੇ ਸਵ: ਰਾਜਿੰਦਰਪਾਲ ਕੌਰ ਢੱਟ ਪਤਨੀ ਕੁਲਦੀਪ ਸਿੰਘ ਢੱਟ ਦੀ ਯਾਦ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਸਿੱਧਵਾਂ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਜਵੱਦੀ ਟਕਸਾਲ ਵਿਖੇੇ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਵਿੱਦਿਅਕ ਦੌਰਾ
Ad Position 24