ਹੰਬੜਾਂ, 2 ਮਾਰਚ (ਮੇਜਰ ਹੰਬੜਾਂ)-ਕਸਬਾ ਹੰਬੜਾਂ ਮੁੱਖ ਮਾਰਗ 'ਤੇ ਬਣੇ ਲੰਗਰ ਹਾਲ 'ਚ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਦੀ ਸਮੂਹ ਲੋਕਲ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹੋਲਾ ਮਹੱਲਾ ਦੇ ਸਬੰਧ 'ਚ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਅੱਜ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਧਾਲੀਵਾਲ ਪਰਿਵਾਰ ਵਲੋਂ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਸਮਾਗਮਾਂ ਸਮੇਂ ਹੋਲਾ ਮਹੱਲਾ 'ਤੇ ਜਾਣ ਵਾਲੀਆਂ ਸੰਗਤਾਂ ਲਈ ਪ੍ਰਬੰਧਕਾਂ ਵਲੋਂ ਪਿਛਲੇ ਰੋਜ਼ਾਂ ਤੋਂ ਲਗਾਤਾਰ ਲੰਗਰਾਂ ਦੀ ਸੇਵਾ ਜਾਰੀ ਹੈ, ਜਿਸ ਵਿਚ ਸੰਗਤਾਂ ਤੇ ਨੌਜਵਾਨਾਂ ਵਲੋਂ ਲੰਗਰਾਂ ਦੀ ਸੇਵਾ ਨਿਭਾਈ ਜਾ ਰਹੀ ਹੈ ਤੇ ਬੀਬੀਆਂ ਵਲੋਂ ਪ੍ਰਸ਼ਾਦੇ ਤਿਆਰ ਕੀਤੇ ਜਾਣ ਦੀ ਸੇਵਾ ਵੀ ਨਿਰੰਤਰ ਜਾਰੀ ਹੈ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਪ੍ਰਬੰਧਕ ਮਨਜੀਤ ਸਿੰਘ ਭੈਰੋਮੁੰਨਾਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ ਅਤੇ ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਨੇ ਲੰਗਰਾਂ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵਲੋਂ ਸੇਵਾ ਵਿਚ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ | ਇਸ ਮੌਕੇ ਸੇਵਾਦਾਰ ਜਸਵੀਰ ਸਿੰਘ ਰਾਣਾ, ਪ੍ਰਧਾਨ ਦਵਿੰਦਰ ਸਿੰਘ, ਆੜ੍ਹਤੀ ਜਗਤਾਰ ਸਿੰਘ ਕੈਲੇ, ਮੇਜਰ ਸਿੰਘ ਚੀਮਾ, ਥਾਣੇਦਾਰ ਗੁਰਤੇਜ ਸਿੰਘ ਮਾਨ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਕਿਸਾਨ ਆਗੂ ਹਰਜਿੰਦਰ ਸਿੰਘ ਹੈਰੀ ਗਿੱਲ, ਮੋਹਣ ਸਿੰਘ ਧਾਲੀਵਾਲ, ਸਾਬਕਾ ਪੰਚ ਸਰੀਫ ਸਿੰਘ, ਕੁਲਵੰਤ ਸਿੰਘ ਬਾਠ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਜਗਜੀਤ ਸਿੰਘ ਮਾਲੜਾ, ਅਮਨਦੀਪ ਸਿੰਘ ਤੂਰ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਸ਼ਿੰਗਾਰਾ ਸਿੰਘ ਤੂਰ, ਸੇਵਾਦਾਰ ਮਹਿੰਦਰ ਸਿੰਘ ਚੀਮਾ ਸਮੇਤ ਹੋਰ ਸੰਗਤਾਂ ਮੌਜੂਦ ਸਨ |