10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 03-03-2026
ਰਾਏਕੋਟ, 2 ਮਾਰਚ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ/ਸੁਧਾਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਆਗੂ ਡਾ: ਗੁਲਜੀਤ ਸਿੰਘ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਤੋਂ ਇਲਾਵਾ ਭੀਵਾਨ ਹਸਪਤਾਲ ਜਗਰਾਉਂ ਤੋਂ ਡਾ. ਦੀਪਕ ਗੋਇਲ ਅਤੇ ਡਾ. ਮੀਨੂੰ ਗੋਇਲ ਵੀ ਮੀਟਿੰਗ ਵਿਚ ਉਚੇਚੇ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੀ ਸ਼ੁਰੂਆਤ ਵਿਚ ਸਟੇਟ ਆਗੂ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਜਥੇਬੰਦੀ ਦੀਆਂ ਗਤਵਿਧੀਆਂ ਬਾਰੇ ਚਾਨਣਾ ਪਾਇਆ | ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪਿੰਡਾਂ ਵਿਚ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਇਕ ਸ਼ਾਰਟ ਟਰਮ ਦਾ ਮੈਡੀਕਲ ਕੋਰਸ ਕਰਵਾਉਣ ਉਪਰੰਤ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰੇ | ਡਾ. ਦੀਪਕ ਗੋਇਲ ਅਤੇ ਡਾ. ਮੀਨੂੰ ਗੋਇਲ ਨੇ ਬਦਲਦੇ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਅਤੇ ਬਿਮਾਰ ਹੋਣ ਦੀ ਸੂਰਤ ਵਿਚ ਤੁਰੰਤ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਮੀਟਿੰਗ ਦੇ ਅਖੀਰ ਵਿਚ ਬਲਾਕ ਪ੍ਰਧਾਨ ਤਜਿੰਦਰ ਸਿੰਘ ਸੰਧੂ, ਡਾ. ਗੁਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਡਾ. ਦੀਪਕ ਗੋਇਲ ਅਤੇ ਡਾ. ਮੀਨੂੰ ਗੋਇਲ ਦਾ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਕੈਸ਼ੀਅਰ ਪ੍ਰਮਿੰਦਰ ਸਿੰਘ ਜੱਸੀ, ਬਲਾਕ ਸਕੱਤਰ ਇੰਦਰਜੀਤ ਸਿੰਘ ਤਲਵੰਡੀ, ਸੀਨੀਅਰ ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ, ਚਰਨਜੀਤ ਸਿੰਘ ਕਲਸੀਆਂ, ਜਗਦੀਪ ਅਖਾੜਾ, ਸੁਖਵੰਤ ਸਿੰਘ, ਗਗਨ ਰਾਜੋਆਣਾ, ਚਰਨਦਾਸ ਸਿੰਘ ਬੱਸੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਜਗਰਾਉਂ ਵਲੋਂ ਹੋਲਾ ਮਹੱਲਾ ਸਮਾਗਮ 4 ਨੂੰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਹੋਈ
Ad Position 24