ਹੰਬੜਾਂ, 2 ਮਾਰਚ (ਮੇਜਰ ਹੰਬੜਾਂ)-ਪਿੰਡ ਸਲੇਮਪੁਰ ਵਿਖੇ ਬੀਕੇਯੂ ਡਕੌਂਦਾ ਜਥੇਬੰਦੀ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਲਾਕ ਪ੍ਰਧਾਨ ਬੇਅੰਤ ਸਿੰਘ ਸੰਧੂ ਬਾਣੀਏਵਾਲ ਨੇ ਦੱਸਿਆ ਕਿ ਜਿੱਥੇ 6 ਮਾਰਚ ਨੂੰ ਬਠਿੰਡਾ ਵਿਖੇ ਹੋ ਰਹੀ ਜਥੇਬੰਦੀ ਦੀ ਅਹਿਮ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ ਉੱਥੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਹੱਕੀ ਮੰਗਾਂ ਸਬੰਧੀ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਰੋਸ ਮਾਰਚਾਂ ਸਮੇਤ ਸੂਬਾ ਸਰਕਾਰ ਵਲੋਂ ਕੱਕੇ ਰੇਤੇ ਦੀ ਕੀਤੀ ਜਾ ਰਹੀ ਕਾਲਾ ਬਜ਼ਾਰੀ ਨੂੰ ਰੋਕਣ ਲਈ ਵੀ ਸਰਕਾਰ 'ਤੇ ਦਬਾਅ ਬਣਾਏ ਜਾਣ ਲਈ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਵਾਇਆ ਜਾਵੇਗਾ | ਮੀਟਿੰਗ ਵਿਚ ਲੇਖ ਰਾਜ ਭੱਠਾਧੂਹਾ, ਕੁਲਦੀਪ ਸਿੰਘ ਫਾਗਲਾ, ਕੁਲਵੰਤ ਸਿੰਘ, ਬਲਰਾਜ ਸਿੰਘ, ਸੰਤੋਖ ਸਿੰਘ ਖ਼ਾਲਸਾ, ਹਰਦੀਪ ਸਿੰਘ, ਹਰਬੰਸ ਸਿੰਘ ਬੀਰਮੀ, ਬਸੰਤ ਸਿੰਘ ਭਰੋਵਾਲ, ਇੰਦਰਜੀਤ ਸਿੰਘ ਸਲੇਮਪੁਰ ਸਮੇਤ ਹੋਰ ਆਗੂ ਤੇ ਕਿਸਾਨ ਮੌਜੂਦ ਸਨ |