04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੱਤਿਆ ਭਾਰਤੀ ਸਕੂਲ ਹੰਬੜਾਂ 'ਚ ਸਰਪ੍ਰਸਤ ਗਿੱਲ ਨੇ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਹੰਬੜਾਂ, 3 ਮਾਰਚ (ਮੇਜਰ ਹੰਬੜਾਂ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ ਵਿਖੇ ਜਿੱਥੇ ਸਕੂਲ ਪਿ੍ੰਸੀਪਲ ਜਸਮਨਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ, ਉੱਥੇ ਹੋਣਹਾਰ ਬੱਚਿਆਂ ਨੂੰ ਇਨਾਮਾਂ ਵੰਡੇ ਗਏ | ਸਾਇੰਸ ਮੇਲੇ 'ਚ ਬੱਚਿਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਇੰਸ ਮਾਡਲ ਤਿਆਰ ਕੀਤੇ ਗਏ ਤੇ ਸਾਇੰਸ ਮਾਡਲਾਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ | ਸਕੂਲ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਰਪ੍ਰਸਤ ਤੇਜਾ ਸਿੰਘ ਗਿੱਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਵਲੋਂ ਸਾਇੰਸ ਪ੍ਰਦਰਸ਼ਨੀ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਸਕੂਲ ਦੇ ਹੋਰ ਹੋਣਹਾਰ ਵਿਦਿਆਰਥੂੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਸਰਪ੍ਰਸਤ ਗਿੱਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਗੇ ਹੋਰ ਵੀ ਮਿਹਨਤ ਕਰਦਿਆਂ ਆਪਣੀ ਪੜ੍ਹਾਈ ਨੂੰ ਪੂਰਾ ਕਰਦਿਆਂ ਆਪਣੀ ਮੰਜ਼ਿਲ ਨੂੰ ਸਰ ਕਰਨ ਲਈ ਅੱਗੇ ਆਉਣ | ਮੀਤ ਪ੍ਰਧਾਨ ਮਠਾੜੂ ਨੇ ਕਿਹਾ ਕਿ ਭਾਰਤੀ ਫਾਉਂਡੇਸ਼ਨ ਵਲੋਂ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੇ ਜਾਣਾ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸਕੂਲ ਇੰਚਾਰਜ ਵਜੋਂ ਸਾਇੰਸ ਮੇਲੇ 'ਚ ਡਿਊਟੀ ਨਿਭਾ ਰਹੇ ਮੈਡਮ ਅਰਬਿੰਦਰ ਕੌਰ ਮੁੱਲਾਂਪੁਰ, ਮੈਡਮ ਹਰਪ੍ਰੀਤ ਕੌਰ, ਮੈਡਮ ਰੁਪਿੰਦਰ ਕੌਰ ਪੁੜੈਣ, ਮੈਡਮ ਅਵਨਿੰਦਰ ਕੌਰ, ਮੈਡਮ ਆਸ਼ਾ ਦੇਵੀ, ਮੈਡਮ ਰਮਨਦੀਪ ਕੌਰ, ਮੈਡਮ ਗੁਰਲੀਨ ਕੌਰ, ਮੈਡਮ ਮਨਪ੍ਰੀਤ ਕੌਰ, ਪਲਵਿੰਦਰ ਸਿੰਘ ਢਿੱਲੋਂ ਸਮੇਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਲਾਅ ਕਾਲਜ ਨੇ ਦੋ ਰੋਜ਼ਾ ਬੀਬੀ ਹਰਪ੍ਰਕਾਸ਼ ਕੌਰ ਮੈਮੋਰੀਅਲ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਯੂਨੀਰਾਈਜ਼ ਵਰਲਡ ਸਕੂਲ ਵਿਖੇ ਗ੍ਰੈਜੂਏਸ਼ਨ ਦਿਵਸ ਮਨਾਇਆ
Ad Position 24