05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖ਼ੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਸੁਰੱਖਿਅਤ-ਜੈਪਾਲ ਸਿੰਘ ਆਂਡਲੂ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
2027 ਦੀਆਂ ਵਿਧਾਨ ਸਭਾ ਚੋਣਾਂ 'ਚ ਐੱਨ.ਆਰ.ਆਈ. ਵੀਰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪੱਬਾਂ ਭਾਰ ਹੋਏ
ਰਾਏਕੋਟ, 3 ਮਾਰਚ (ਬਲਵਿੰਦਰ ਸਿੰਘ ਲਿੱਤਰ)-2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਵੱਲੋਂ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੈਪਾਲ ਸਿੰਘ ਆਂਡਲੂ ਯੂ.ਐੱਸ.ਏ ਅਤੇ ਅਰਸ਼ਦੀਪ ਸਿੰਘ ਯੂ.ਐੱਸ.ਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਦਾ ਵੱਡੇ ਪੱਧਰ 'ਤੇ ਸਰਵਪੱਖੀ ਵਿਕਾਸ ਹੋਇਆ ਹੈ, ਜਿਸ ਦਾ ਇਤਿਹਾਸ ਗਵਾਹ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋ ਪੰਜਾਬ ਵਾਸੀਆਂ ਨਾਲ ਸੱਚੇ ਦਿਲੋਂ ਹਮਦਰਦੀ ਰੱਖਦੀ ਹੈ, ਉੱਥੇ ਹੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਸਿਰਫ਼ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ | ਇਸ ਲਈ ਪ੍ਰਵਾਸੀ ਪੰਜਾਬੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਵਿਚ ਆਪਣਾ ਵਿਸ਼ੇਸ਼ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਐੱਨ.ਆਰ.ਆਈ. ਵੀਰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪੱਬਾਂ ਭਾਰ ਹੋਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਜਗਰਾਉਂ ਰੈਲੀ ਦਾ ਇਕੱਠ 'ਆਪ' ਦੇ ਪਤਨ ਦਾ ਮੁੱਢ ਬੰਨ੍ਹੇਗਾ- ਕਲੇਰ
Ad Position 24