ਰਾਏਕੋਟ, 3 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਧਾਲੀਆਂ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਸ ਧਰਤੀ ਨੂੰ ਪਵਿੱਤਰ ਕਰਨ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਦਰਸ਼ਨ ਸਿੰਘ, ਪ੍ਰਧਾਨ ਹਰਪਾਲ ਸਿੰਘ ਧਾਲੀਆਂ, ਸਕੱਤਰ ਬਾਬਾ ਜਸਵੰਤ ਸਿੰਘ ਧਾਲੀਆਂ ਨੇ ਦੱਸਿਆ ਕਿ ਇਹ ਸਾਲਾਨਾ ਜੋੜ ਮੇਲਾ 17, 18 ਤੇ 19 ਮਾਰਚ 2026 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ 17 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 18 ਮਾਰਚ ਨੂੰ ਮਹਾਨ ਢਾਡੀ-ਕਵੀਸ਼ਰ ਦਰਬਾਰ ਅਤੇ 19 ਮਾਰਚ ਨੂੰ ਸਵੇਰ ਸਮੇਂ ਮੱਸਿਆ ਦਾ ਦਿਹਾੜਾ ਮਨਾਇਆ ਜਾਵੇਗਾ, ਉਪਰੰਤ ਢਾਡੀ-ਕਵੀਸ਼ਰ ਦਰਬਾਰ ਸਜੇਗਾ | ਜਿਸ ਦੌਰਾਨ ਸਿੱਖ ਪੰਥ ਦੇ ਉੱਚ ਕੋਟੀ ਦੇ ਢਾਡੀ-ਕਵੀਸ਼ਰ ਜੱਥੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ 19 ਮਾਰਚ ਨੂੰ ਸ਼ਾਮ 4 ਵਜੇ ਕੁਸ਼ਤੀ ਦੰਗਲ ਮੁਕਾਬਲੇ ਕਰਵਾਏ ਜਾਣਗੇ, ਜਿਸ ਦੌਰਾਨ ਦੇਸ਼ ਦੇ ਕੋਨੇ-ਕੋਨੇ ਤੋਂ ਨਾਮੀ ਪਹਿਲਵਾਨ ਇਸ ਕੁਸ਼ਤੀ ਦੰਗਲ ਵਿਚ ਹਿੱਸਾ ਲੈਣਗੇ ਅਤੇ ਜੇਤੂ ਪਹਿਲਵਾਨਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਰਾਜਵੀਰ ਸਿੰਘ, ਗ੍ਰੰਥੀ ਹਰਜਿੰਦਰ ਸਿੰਘ, ਕਮੇਟੀ ਮੈਂਬਰ ਰਾਜ ਸਿੰਘ ਰਾਜੂ, ਰਣਜੀਤ ਸਿੰਘ, ਸੁਖਦੇਵ ਸਿੰਘ, ਪਿ੍ਤਪਾਲ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਬਖਤੌਰ ਸਿੰਘ, ਮਨਜੀਤ ਸਿੰਘ ਦਿਉਲ, ਚੌਂਕੀਦਾਰ ਸੁਰਜੀਤ ਸਿੰਘ, ਪਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਰਵੀ ਸਿੰਘ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਕੱਦੂ, ਕੁਲਵੰਤ ਸਿੰਘ ਬੁਰਜ ਹਕੀਮਾਂ, ਸ਼ਿੰਦਰਪਾਲ ਸਿੰਘ ਤੂਰ ਆਂਡਲ਼ੂ, ਡਾ. ਨਰਿੰਦਰ ਸਿੰਘ, ਜਗਦੇਵ ਸਿੰਘ ਜੱਗਾ, ਸ਼ਮਸ਼ੇਰ ਸਿੰਘ, ਸੂਬੇਦਾਰ ਪਿਆਰਾ ਸਿੰਘ ਪ੍ਰਧਾਨ ਭਗਤ ਰਵਿਦਾਸ ਕਮੇਟੀ, ਪਵਿੱਤਰ ਸਿੰਘ ਆਦਿ ਹਾਜ਼ਰ ਸਨ |