17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 66 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ

Ad Position 21
No active advertisement
ਅਜੀਤ ਡੈਸਕ 06-03-2026
ਜਗਰਾਉਂ, 5 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਰਾਤ ਦੇ ਸਮਾਗਮ 'ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ | ਕਥਾ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੀ ਗਈ | ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ | ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ ਅੰਮਿ੍ਤ ਘਰ ਨਾਨਕਸਰ ਵਿਖੇ 66 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਵਾਲੇ ਬਣਾਏ | ਇਸ ਦੌਰਾਨ ਸਾਰੇ ਮਹਾਂਪੁਰਖਾਂ ਵਲੋਂ ਵੱਖ-ਵੱਖ ਖਾਣ-ਪੀਣ ਪਦਾਰਥਾਂ ਦੇ ਲੰਗਰ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ | ਇਸ ਸਮਾਗਮ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਹਰੀ ਸਿੰਘ, ਬਾਬਾ ਲਖਵੀਰ ਸਿੰਘ ਭੈਣੀ ਆਦਿ ਨੇ ਕਿਹਾ ਕਿ ਕੁਦਰਤ ਨੇ ਸੰਸਾਰ ਵਿਚ ਜਿਸ ਵੀ ਚੀਜ਼ ਦੀ ਸਿਰਜਣਾ ਕੀਤੀ ਹੈ, ਉਸ ਨੇ ਕਿਤੇ ਨਾ ਕਿਤੇ ਮਨੁੱਖ ਨੂੰ ਸੁੱਖ ਹੀ ਦਿੱਤਾ ਹੈ | ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਵੀ ਆਖਿਆ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਗਰਚਾ, ਬਲਬੀਰ ਸਿੰਘ ਮੋਹਾਲੀ, ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਪਰਮਜੀਤ ਸਿੰਘ ਧਰਮਸਿੰਘ ਵਾਲਾ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ ਬਿੰਦੀ, ਗੇਜਾ ਸਿੰਘ, ਜੱਸਾ ਸਿੰਘ, ਬਿੰਦਰ ਸਿੰਘ, ਗੋਰਾ ਸਿੰਘ, ਮਨਿੰਦਰ ਸਿੰਘ ਮੰਨੀ ਕੈਲਪੁਰ, ਦਲੇਰ ਸਿੰਘ ਲੁਧਿਆਣਾ, ਰਾਜਨ ਸਿੰਘ ਝਾਂਜੀ, ਰਣਜੀਤ ਸਿੰਘ, ਹਰਪਾਲ ਸਿੰਘ ਖ਼ਾਲਸਾ, ਜਗਦੀਪ ਸਿੰਘ ਮਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ 'ਕੌਮਾਂਤਰੀ ਮਹਿਲਾ ਦਿਵਸ-2026' ਆਰਥਿਕ ਸਸ਼ਕਤੀਕਰਨ ਤੇ ਜੀਵਨ ਮਜ਼ਬੂਤੀ 'ਚ ਵਿਸ਼ੇਸ਼ ਯੋਗਦਾਨ ਪਾਉਣ ਲਈ ਉੱਦਮੀ ਮਹਿਲਾਵਾ...
Ad Position 24