17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਫ਼ਾਈ ਸੇਵਕ ਯੂਨੀਅਨ ਨੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨੂੰ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ

Ad Position 21
No active advertisement
ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੂੰ ਮਿਲਣ ਸਮੇਂ ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰਮੈਨ ਯੂਨੀਅਨ ਦੇ ਅਹੁਦੇਦਾਰ | ਅਜੀਤ ਤਸਵੀਰ <br/> 06-03-2026
ਜਗਰਾਉਂ, 5 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ ਨੂੰ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਵਿਚ ਨਗਰ ਕੌਂਸਲ ਜਗਰਾਉਂ ਦੇ ਸਫ਼ਾਈ ਸੇਵਕ ਤੇ ਸੀਵਰਮੈਨ ਯੂਨੀਅਨ ਦੇ ਅਹੁਦੇਦਾਰਾਂ ਨੇ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਵਿਚ ਸਫ਼ਾਈ ਸੇਵਕਾਂ, ਸੀਵਰ ਮੈਨਾਂ ਤੇ ਹਲਕਾ ਜਗਰਾਉਂ ਅੰਦਰ ਦਲਿਤ ਸਮਾਜ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਗਿਆ | ਚੇਅਰਮੈਨ ਦੁਆਰਾ ਮੌਜੂਦ ਅਹੁਦੇਦਾਰਾਂ ਨੂੰ ਭਰੋਸੇ ਦੇ ਨਾਲ-ਨਾਲ ਜਲਦੀ ਜਗਰਾਉਂ ਅੰਦਰ ਪਹੁੰਚ ਕੇ ਖੁਦ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਭਰੋਸਾ ਦਿੱਤਾ | ਪ੍ਰਧਾਨ ਅਰੁਣ ਗਿੱਲ ਨੇ ਦੱਸਿਆ ਕਿ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨੂੰ ਦਲਿਤ ਸਮਾਜ ਦੇ ਲੋਕ ਇਕ ਮਸੀਹਾ ਦੀ ਤਰ੍ਹਾਂ ਦੇਖਦੇ ਹਨ | ਉਨ੍ਹਾਂ ਨੇ ਖਾਸ ਕਰ ਦਲਿਤਾਂ ਦੀਆਂ ਸਮੱਸਿਆਵਾਂ ਅਤੇ ਉਸਦੇ ਹੱਲ ਲਈ ਹਮੇਸ਼ਾ ਹੀ ਵਡਮੁੱਲਾ ਯੋਗਦਾਨ ਪਾਇਆ | ਮੀਟਿੰਗ ਵਿਚ ਮੀਤ ਪ੍ਰਧਾਨ ਸਨੀ ਸੁੰਦਰ, ਸਰਪ੍ਰਸਤ ਮੇਟ ਪ੍ਰਦੀਪ ਗਿੱਲ, ਭੂਸ਼ਣ ਗਿੱਲ, ਸੁਖਵਿੰਦਰ ਖੋਸਲਾ, ਰਾਮ ਪ੍ਰਕਾਸ਼, ਸੰਦੀਪ ਕੁਮਾਰ, ਸੁਰਜੀਤ ਸਿੰਘ, ਆਸ਼ਾ ਰਾਣੀ, ਮਿਸ਼ਰੋ ਦੇਵੀ, ਨੀਨਾ ਰਾਣੀ, ਕੰਚਨ, ਸੁਨੀਤਾ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ 14 ਨੂੰ ਹੋਣ ਵਾਲੀ ਕਿੱਲੀ ਚਾਹਲਾਂ ਰੈਲੀ ਸੰਬੰਧੀ ਲੋਕਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
Ad Position 24