17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਜਪਾ ਦੀ 14 ਨੂੰ ਹੋਣ ਵਾਲੀ ਕਿੱਲੀ ਚਾਹਲਾਂ ਰੈਲੀ ਸੰਬੰਧੀ ਲੋਕਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 06-03-2026
ਜਗਰਾਉਂ, 5 ਮਾਰਚ (ਵਿਨੋਦ ਕੁਮਾਰ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਕੀਤੀ ਜਾ ਰਹੀ ਕਿੱਲੀ ਚਾਹਲਾਂ (ਮੋਗਾ) ਵਿਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਸਰਕਲ ਜਗਰਾਉਂ ਗਾਲਿਬ ਕਲਾਂ ਅਤੇ ਹਠੂਰ ਵਿਚ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਅਤੇ ਰਾਸ਼ੀ ਅਗਰਵਾਲ ਇੰਚਾਰਜ ਵਿਧਾਨ ਸਭਾ ਹਲਕਾ ਜਗਰਾਉਂ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਸਰਕਲ ਹਠੂਰ ਗਾਲਿਬ ਕਲਾਂ ਅਤੇ ਪੱਤੀ ਮੁਲਤਾਨੀ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਭਾਜਪਾ ਦੀ ਰੈਲੀ ਸਬੰਧੀ ਲਾਮਬੰਦ ਕਰਦਿਆਂ ਕਿਹਾ ਕਿ ਨਾਟਕਬਾਜ਼ਾਂ ਦੀ ਸਰਕਾਰ ਨੇ ਚੋਣਾਂ ਵਿੱਚ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਗੁਮਰਾਹ ਕੀਤਾ ਅਤੇ ਲੋਕਾਂ ਦੀਆਂ ਵੋਟਾਂ ਹਾਸਲ ਕਰ ਕੇ ਸੱਤਾ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਕਾਨੂੰਨ ਪੱਖੋਂ ਜਿੱਥੇ ਮਾੜੀ ਹਾਲਤ ਵਿਚ ਹੈ, ਉੱਥੇ ਆਰਥਿਕ ਪੱਖੋਂ ਵੀ ਕੋਈ ਵਧੀਆ ਨਹੀਂ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਕੀ ਸੂਬਿਆਂ ਵਾਂਗ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਦੇਖਣਾ ਚਾਹੁੰਦੇ ਹਨ | ਇਸ ਕਰਕੇ ਲਗਾਤਾਰ ਲੋਕਾਂ ਦਾ ਰੁਝਾਨ ਭਾਰਤੀ ਜਨਤਾ ਪਾਰਟੀ ਵਿਚ ਵੱਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਿੰਡਾਂ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਿਸ ਨੂੰ ਦੇਖ ਕੇ ਇਹ ਦਾਅਵਾ ਕੀਤਾ ਜਾ ਸਕਦਾ ਹੈ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਸੁਮਿਤ ਅਰੋੜਾ ਤੇ ਗੁਰਸਿਮਰਨ ਸਿੰਘ ਗਿੱਲ, ਜ਼ਿਲ੍ਹਾ ਕੈਸ਼ੀਅਰ ਰਾਜ ਵਰਮਾ, ਸਰਕਲ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ, ਗੁਰਦਿਆਲ ਸਿੰਘ ਗਿੱਲ, ਕੇਵਲ ਸਿੰਘ ਹਠੂਰ, ਸੁਰੇਸ਼ ਗਰਗ, ਕੁਲਵੰਤ ਭਾਰਤੀ, ਨੰਬਰਦਾਰ ਜਸਮੇਲ ਸਿੰਘ ਧਾਲੀਵਾਲ, ਲਾਡੀ ਹਠੂਰ, ਸੋਹਣ ਲਾਲ ਗਰਗ, ਡਾ: ਪਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਨੂੰ ਸਮੱਸਿਆਵਾਂ ਸੰਬੰਧੀ ਜਾਣੂੰ ਕਰਵਾਇਆ
Ad Position 24