17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਹੋਲਾ-ਮਹੱਲਾ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਚੌਂਕੀਮਾਨ, 5 ਮਾਰਚ (ਤੇਜਿੰਦਰ ਸਿੰਘ ਚੱਢਾ)- ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਐੱਨ.ਐੱਸ.ਐੱਸ. ਅਤੇ ਰੈੱਡ ਰਿਬਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਾਰੀ ਦਿਵਸ ਅਤੇ ਹੋਲਾ ਮਹੱਲਾ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਡਾ: ਸਰਬਜੀਤ ਕੌਰ ਗਾਇਨੀਕੌਲੋਜਿਸਟ ਗਰੇਵਾਲ ਹਸਪਤਾਲ ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਮਾਗਮ ਵਿਚ ਸ੍ਰੀਮਤੀ ਰੀਨਾ ਗੋਇਲ ਜੈਨ, ਸੂਬਾ ਸਕੱਤਰ, ਬੀ.ਜੇ.ਪੀ. ਮਹਿਲਾ ਮੋਰਚਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਸ੍ਰੀਮਤੀ ਭੁਪਿੰਦਰ ਕੌਰ ਨਿੱਘੇ ਸੱਦੇ ਨੂੰ ਕਬੂਲਦੇ ਹੋਏ ਵਿਸ਼ੇਸ਼ ਤੌਰ 'ਤੇ ਪੁੱਜੇ | ਕਾਲਜ ਦੀ ਐਲੂਮਨੀ ਸ੍ਰੀਮਤੀ ਦਵਿੰਦਰ ਕੌਰ ਗਿੱਲ, ਸ੍ਰੀਮਤੀ ਬਲਜਿੰਦਰ ਕੌਰ ਅਤੇ ਸ੍ਰੀਮਤੀ ਬਲਜੀਤ ਕੌਰ ਆਪਣੀਆਂ ਯਾਦਾਂ ਸਾਂਝਾ ਕਰਨ ਦੇ ਲਈ ਵੀ ਖਾਸ ਤੌਰ 'ਤੇ ਪਹੁੰਚੇ | ਟਰੱਸਟ ਦੇ ਸੀਨੀਅਰ ਮੈਂਬਰ ਹਰਮੇਲ ਸਿੰਘ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲ ਦਲਜੀਤ ਕੌਰ, ਸੰਦੀਪ ਕੌਰ, ਡਾ: ਸ਼ਵੇਤਾ ਢੰਡ ਅਤੇ ਡਾ: ਜੀ. ਪਵਨ ਕੁਮਾਰ ਇਸ ਖਾਸ ਮੌਕੇ 'ਤੇ ਪਹੁੰਚੇ | ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਬਾਕੀ ਸਮੂਹ ਮਹਿਮਾਨਾਂ ਨੂੰ ਸੈਪਲਿੰਗ ਭੇਂਟ ਕਰਦਿਆਂ ਨਿੱਘਾ ਸਵਾਗਤ ਕੀਤਾ | ਉਨ੍ਹਾਂ ਰਸਮੀ ਤੌਰ 'ਤੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਇਸ ਖਾਸ ਦਿਨ ਉੱਘੇ ਲੇਖਕ, ਨਿਰਦੇਸ਼ਕ ਅਤੇ ਅਦਾਕਾਰ ਡਾ: ਸਾਹਿਬ ਸਿੰਘ ਦੁਆਰਾ ਰਚਿਤ 'ਧਨੁ ਲੇਖਾਰੀ ਨਾਨਕਾ' ਨਾਟਕ ਦੀ ਮੰਚ 'ਤੇ ਬਾ-ਕਮਾਲ ਪੇਸ਼ਕਾਰੀ ਕੀਤੀ ਗਈ | ਇਹ ਸੋਲੋ ਨਾਟਕ ਡਾ. ਸਾਹਿਬ ਸਿੰਘ ਨੇ ਵਿਭਿੰਨ ਵਿਸ਼ਿਆਂ ਜਿੰਨ੍ਹਾਂ ਵਿਚ ਇਤਿਹਾਸ, ਮੌਜੂਦਾ ਸਮਾਜਿਕ ਵਿਸ਼ਿਆਂ ਦੇ ਨਿਭਾਅ, ਜਲਿ੍ਹਆਂ ਵਾਲੇ ਬਾਗ ਦਾ ਦੁਖਾਂਤ, ਕਿਸਾਨੀ ਅੰਦੋਲਨ ਅਤੇ ਕੋਵਿਡ ਦੌਰ ਨੂੰ ਬਹੁਤ ਖੂਬਸੂਰਤ ਤੇ ਦਿਲ ਟੁੰਬਵੇਂ ਅੰਦਾਜ਼ ਵਿਚ ਪੇਸ਼ ਕੀਤਾ | ਮੁੱਖ ਮਹਿਮਾਨ ਡਾ. ਸਰਬਜੀਤ ਕੌਰ ਨੇ ਵਿਦਿਆਰਥਣਾਂ ਨੂੰ ਹੱਲਾਸ਼ੇਰੀ ਦਿੰਦਿਆਂ ਜੀਵਨ ਵਿਚ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ ਵਿਚ ਉੱਚ ਦਰਜੇ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਦੁਆਰਾ ਸਾਹਿਬ-ਏ-ਕਮਾਲ, ਦਸਮੇਸ਼ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਆਰੰਭ ਕੀਤੀ ਖ਼ਾਲਸਾਈ ਫੌਜ ਦੀ ਸ਼ਸਤਰ ਵਿਦਿਆ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸੰਸਥਾ ਵਲੋਂ ਸਮੂਹ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ | ਸਮਾਗਮ ਦੇ ਅੰਤ ਵਿਚ ਡਾ: ਗਗਨਦੀਪ ਧਾਰਨੀ ਨੇ ਸਮੂਹ ਮਹਿਮਾਨਾਂ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ | ਮੰਚ ਸੰਚਾਲਕ ਦੀ ਭੂਮਿਕਾ ਡਾ. ਇੰਦਰਜੀਤ ਕੌਰ ਨੇ ਬਾਖੂਬੀ ਿਾਨਭਾਈ |
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ. ਟੀ. ਬੀ.-ਆਈ. ਐੱਮ. ਟੀ. ਦੇ ਵਿਦਿਆਰਥੀਆਂ ਨੇ ਹੋਲੀ ਮਨਾਈ
Ad Position 24