ਹੰਬੜਾਂ, 5 ਮਾਰਚ (ਮੇਜਰ ਹੰਬੜਾਂ)-ਕਸਬਾ ਹੰਬੜਾਂ ਦੇ ਲੰਗਰ ਹਾਲ 'ਚ ਗੁਰਦੁਅਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੀ ਸਮੂਹ ਲੋਕਲ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਸਬੰਧ 'ਚ ਕਰਵਾਏ ਗਏ 6 ਰੋਜ਼ਾ ਧਾਰਮਿਕ ਸਮਾਗਮਾਂ ਦੇ ਅਖੀਰਲੇ ਦਿਨ ਸਮਾਪਤੀ ਸਮਾਰੋਹ ਕਰਵਾਇਆ ਗਿਆ ਤੇ ਇੰਨ੍ਹਾਂ ਸਮਾਗਮਾਂ ਦੌਰਾਨ ਲਗਾਤਾਰ ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਸਮਾਗਮਾਂ ਦੇ ਅਖੀਰਲੇ ਦਿਨ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਪੰਚ ਸੁਖਵਿੰਦਰ ਕੌਰ ਧਾਲੀਵਾਲ ਪਰਿਵਾਰ ਵਲੋਂ ਪਿਛਲੇ ਦਿਨਾਂ ਤੋਂ ਦੂਸਰੀ ਲੜੀ ਦੇ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪਾਠੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਸਮਾਗਮਾਂ ਸਮੇਂ ਹੋਲਾ ਮਹੱਲਾ 'ਤੇ ਜਾਣ ਵਾਲੀਆ ਸੰਗਤਾਂ ਲਈ ਲਗਾਤਾਰ 6 ਦਿਨ ਲੰਗਰਾਂ ਦੀ ਸੇਵਾ ਕੀਤੀ ਗਈ | ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਬੰਧਕ ਮਨਜੀਤ ਸਿੰਘ ਭੈਰੋਮੁੰਨਾਂ, ਪ੍ਰਧਾਨ ਰਣਜੀਤ ਸਿੰਘ ਵਿਰਕ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਜਥੇ: ਰਣਜੀਤ ਸਿੰਘ ਚੀਮਾ, ਪ੍ਰਧਾਨ ਜਗਵਿੰਦਰ ਸਿੰਘ ਗਿੱਲ, ਮੇਜਰ ਸਿੰਘ ਚੀਮਾ, ਥਾਣੇਦਾਰ ਗੁਰਤੇਜ ਸਿੰਘ ਮਾਨ ਸਮੇਤ ਹੋਰ ਪ੍ਰਬੰਧਕਾਂ ਵਲੋਂ ਜਿੱਥੇ ਲੰਗਰਾਂ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੂੰ ਸਿਰਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ | ਪ੍ਰਧਾਨ ਹੰਬੜਾਂ ਨੇ ਸਰਪ੍ਰਸਤ ਗਿੱਲ, ਪ੍ਰਧਾਨ ਵਿਰਕ, ਸੇਵਾਦਾਰ ਭੈਰੋਮੁੰਨਾਂ ਸਮੇਤ ਹੋਰ ਸੇਵਾਦਾਰਾਂ ਅਤੇ ਖਾਸ ਕਰਕੇ ਪ੍ਰਸ਼ਾਦੇ ਤਿਆਰ ਕਰਨ ਵਾਲੀਆਂ ਬੀਬੀਆਂ ਦੀ ਪ੍ਰਸੰਸਾ ਕੀਤਾ | ਇਸ ਮੌਕੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸੇਵਾਦਾਰ ਜਸਵੀਰ ਸਿੰਘ ਰਾਣਾ, ਮਾਸਟਰ ਜਸਪਾਲ ਸਿੰਘ ਭੱਠਾਧੂਹਾ, ਪਿਆਰਾ ਸਿੰਘ ਧਾਲੀਵਾਲ, ਕੁਲਦੀਪ ਸਿੰਘ ਬਾਠ, ਪ੍ਰਧਾਨ ਦਵਿੰਦਰ ਸਿੰਘ, ਆੜਤੀ ਜਗਤਾਰ ਸਿੰਘ ਕੈਲੇ, ਸਾਬਕਾ ਸਰਪੰਚ ਬਲਵੰਤ ਸਿੰਘ ਭੰਦੋਲ, ਮਲਕੀਤ ਸਿੰਘ ਮਾਲੜਾ, ਹਰਜਿੰਦਰ ਸਿੰਘ ਹੈਰੀ ਗਿੱਲ, ਮੋਹਣ ਸਿੰਘ ਧਾਲੀਵਾਲ, ਸਾਬਕਾ ਪੰਚ ਸਰੀਫ ਸਿੰਘ, ਕੁਲਵੰਤ ਸਿੰਘ ਬਾਠ, ਪੰਚ ਅਵਤਾਰ ਸਿੰਘ ਭੰਦੋਲ, ਜਸਪਾਲ ਸਿੰਘ ਪਾਲੀ ਭੰਦੋਲ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਜਗਜੀਤ ਸਿੰਘ ਮਾਲੜਾ, ਅਮਨਦੀਪ ਸਿੰਘ ਤੂਰ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਸ਼ਿੰਗਾਰਾ ਸਿੰਘ ਤੂਰ, ਮੈਨੇਜਰ ਗੁਰਚਰਨ ਸਿੰਘ ਖਹਿਰਾ ਬੇਟ, ਮਹਿੰਦਰ ਸਿੰਘ ਚੀਮਾਂ, ਇੰਦਰਜੀਤ ਸਿੰਘ ਪੁੜੈਣ ਸਮੇਤ ਹੋਰ ਸੰਗਤਾਂ ਮੌਜੂਦ ਸਨ |