11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਰੋਡਵੇਜ਼ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ

Ad Position 21
No active advertisement
ਅਜੀਤ ਡੈਸਕ 07-03-2026
ਜਗਰਾਉਂ, 6 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜਗਰਾਉਂ ਡਿਪੂ 'ਤੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪ੍ਰਧਾਨ ਸੋਹਣ ਸਿੰਘ ਅਤੇ ਜਰਨਲ ਸਕੱਤਰ ਹਰਮਿੰਦਰ ਸਿੰਘ ਕਿਹਾ ਕਿ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ ਪਰ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜ਼ਾਏ ਜ਼ਬਰੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਵਲੋਂ ਪ੍ਰਾਈਵੇਟ ਮਾਫੀਏ ਨੂੰ ਫਾਇਦਾ ਦੇਣ ਅਤੇ ਨਿੱਜੀਕਰਣ ਦੀ ਨੀਤੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਯੂਨੀਅਨ ਦੇ ਆਗੂਆਂ ਤੇ ਕਰਮਚਾਰੀਆਂ 'ਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕਰਨਾ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਭਾਗ ਦਾ ਨਿੱਜੀਕਰਨ ਕਰਨ ਅਤੇ ਵਿਭਾਗ ਦੀਆਂ ਜਾਇਦਾਦਾਂ ਨੂੰ ਵੇਚਣ 'ਤੇ ਲੱਗੀ ਹੋਈ ਹੈ | ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਹਰ ਮਹੀਨੇ ਤਨਖਾਹਾਂ ਸਮੇਂ ਸਿਰ ਨਹੀਂ ਆਉਂਦੀਆਂ | ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ. ਦੀਆਂ ਸੈਕਸ਼ਨ ਪੋਸਟਾਂ 'ਤੇ ਕੰਮ ਕਰ ਰਹੇ ਹਨ ਪ੍ਰੰਤੁ ਪੱਕਾ ਨਹੀਂ ਕੀਤਾ ਜਾ ਰਿਹਾ | ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਕੀਤੀ ਜਾਵੇਗੀ | ਇਸ ਸਮੇਂ ਦਵਿੰਦਰ ਸਿੰਘ ਭੀਮ, ਮੋਹਮਤ ਰਫ਼ੀ, ਵਰਕਸ਼ਾਪ ਪ੍ਰਧਾਨ ਰਾਜ ਖ਼ਾਨ, ਪ੍ਰਦੀਪ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਾਜਪੁਰ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਰੱਦ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਮੰਡਿਆਣੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਬਣਿਆ
Ad Position 24