08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ' ਮੁਹਿੰਮ ਨੂੰ ਮਿਲ ਰਹੇ ਭਰਵੇਂ ਸਮਰਥਨ ਤੋਂ ਘਬਰਾਏ ਵਿਰੋਧੀਆਂ ਦੀ ਨੀਂਦ ਉੱਡੀ

Ad Position 21
No active advertisement
ਅਜੀਤ ਡੈਸਕ 07-03-2026
ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਸ਼ੁਰੂ ਕੀਤੀ 'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ' ਮੁਹਿੰਮ ਨੂੰ ਸੂਬੇ ਅੰਦਰ ਜਿੱਥੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਹੀ ਅਕਾਲੀ ਦਲ ਦੇ ਵਧ ਰਹੇ ਸਿਆਸੀ ਗਰਾਫ਼ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਮੈਂਬਰ ਕੋਰ ਕਮੇਟੀ ਹਲਕਾ ਰਾਏਕੋਟ ਸ਼੍ਰੋ.ਅ.ਦਲ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਜਥੇਦਾਰ ਮੇਹਰ ਸਿੰਘ ਸੁਧਾਰ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਦਰਸ਼ਨ ਸਿੰਘ ਹੇਰਾਂ, ਰਾਜ ਸਿੰਘ ਸੱਤੋਵਾਲ, ਮਨਪ੍ਰੀਤ ਸਿੰਘ ਨੱਥੋਵਾਲ ਤੇ ਕਮਲਜੀਤ ਸਿੰਘ ਬਰ੍ਹਮੀ (ਸਾਰੇ ਕੋਰ ਕਮੇਟੀ ਮੈਂਬਰ ਹਲਕਾ ਰਾਏਕੋਟ ਸ਼੍ਰੋਮਣੀ ਅਕਾਲੀ ਦਲ) ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਤੇ ਮਾਂ ਪਾਰਟੀ ਹੈ ਅਤੇ ਇਸ ਪਾਰਟੀ ਨੇ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਦੀ ਰਾਖ਼ੀ ਖਾਤਰ ਕਈ ਸੰਘਰਸ਼ ਲੜ੍ਹੇ ਅਤੇ ਪੰਜਾਬ ਨੂੰ ਬਣਦੇ ਹੱਕ ਦਿਵਾਉਣ 'ਚ ਆਪਣਾ ਅਹਿਮ ਰੋਲ ਨਿਭਾਇਆ ਹੈ | ਉਨ੍ਹਾਂ ਆਖਿਆ ਕਿ ਸੂਬਾ ਦਾ ਸਰਵਪੱਖੀ ਵਿਕਾਸ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰਾਂ ਸਮੇਂ ਹੋਇਆ ਹੈ, ਜਿਸ ਤੋਂ ਸਭ ਭਲੀ-ਭਾਂਤ ਜਾਣੂੰ ਹਨ | ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤਾਂ ਦੀ ਨਿਰੰਤਰ ਮਦਦ ਕਰਕੇ ਲੋੜਵੰਦਾਂ ਦੀ ਹਰ ਪੱਖੋਂ ਸਹਾਇਤਾ ਕੀਤੀ ਹੈ, ਜਿਸ ਸਦਕਾ ਉਨ੍ਹਾਂ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ | ਜਿਸ ਦਾ ਅਸਰ ਹੁਣ 'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ' ਮੁਹਿੰਮ ਤਹਿਤ ਸ਼ੁਰੂ ਕੀਤੀਆਂ ਰੈਲੀਆਂ ਤੋਂ ਸਾਫ਼ ਝਲਕ ਰਿਹਾ ਹੈ, ਜਿੱਥੇ ਹਜ਼ਾਰਾਂ ਦੀ ਤਾਦਾਦ 'ਚ ਲੋਕਾਂ ਦਾ ਵਿਸ਼ਾਲ ਇਕੱਠ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਂਦਾ ਹੈ | ਅਕਾਲੀ ਆਗੂਆਂ ਨੇ ਆਖਿਆ ਕਿ ਇਸ ਰੈਲੀਆਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਸਮਰਥਨ ਤੋਂ ਜਾਪਦਾ ਹੈ ਕਿ ਵਿਧਾਨ ਸਭਾ ਚੋਣਾਂ-2027 'ਚ ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਪਾਰਟੀਆਂ ਨੂੰ ਕਰਾਰੀ ਹਾਰ ਦੇ ਕੇ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਦੇ ਸਾਲਾਨਾ ਜੋੜ ਮੇਲੇ ਦਾ ਗਾਇਕ ਰਵਿੰਦਰ ਗਰੇਵਾਲ ਨੇ ਕੀਤਾ ਪੋਸਟਰ ਜਾਰੀ ਅਗਲੀ ਖ਼ਬਰ ਮਾਤਾ ਸ਼ਕੁੰਤਲਾ ਦੇਵੀ ਢੰਡ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ
Ad Position 24