08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁੱਜਰਵਾਲ ਦੇ ਸਾਲਾਨਾ ਜੋੜ ਮੇਲੇ ਦਾ ਗਾਇਕ ਰਵਿੰਦਰ ਗਰੇਵਾਲ ਨੇ ਕੀਤਾ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 07-03-2026
ਜੋਧਾਂ, 6 ਮਾਰਚ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦਾ ਪੋਸਟਰ ਉਘੇ ਅਦਾਕਾਰ ਤੇ ਗਾਇਕ ਰਵਿੰਦਰ ਗਰੇਵਾਲ ਵੱਲੋਂ ਰਿਲੀਜ਼ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਂਡ ਗ੍ਰੰਥੀ ਭਾਈ ਗੁਰਜੀਤ ਸਿੰਘ ਅਤੇ ਜਗਦੇਵ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਮਨਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਦੇ ਪਹਿਲੇ ਦਿਨ 17 ਮਾਰਚ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ¢ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕੋਟ ਆਗਾ, ਫੱਲੇਵਾਲ, ਗੁੱਜਰਵਾਲ, ਲੋਹਗੜ੍ਹ, ਮਹਿਮਾ ਸਿੰਘ ਵਾਲਾ, ਜੜਤੌਲੀ, ਘੁੰਗਰਾਣਾ, ਕਾਲਖ, ਮਾਜਰੀ ਪਿੰਡਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ¢
ਉਨ੍ਹਾਂ ਦੱਸਿਆ ਕਿ 18 ਮਾਰਚ ਦਿਨ ਬੁੱਧਵਾਰ ਨੂੰ ਨਾਮਵਰ ਅਖਾੜਿਆਂ ਦੇ ਭਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਜਦਕਿ ਮੇਲੇ ਦੇ ਆਖ਼ਰੀ ਮੱਸਿਆ ਵਾਲੇ ਦਿਨ 19 ਮਾਰਚ, ਦਿਨ ਵੀਰਵਾਰ ਨੂੰ ਮਹਾਨ ਰਾਗੀ ਢਾਡੀ ਦਰਬਾਰ ਸਜਾਇਆ ਜਾਵੇਗਾ¢ ਇਸ ਮੌਕੇ ਗਾਇਕ ਰਵਿੰਦਰ ਗਰੇਵਾਲ ਨੇ ਕਿਹਾ ਕਿ ਆਪਣੇ ਮਹਾਨ ਗੁਰੂ ਸਾਹਿਬਾਨਾਂ ਤੇ ਸ਼ਹੀਦ ਸੂਰਮਿਆਂ ਦੀ ਯਾਦ 'ਚ ਦਿਹਾੜੇ ਮਨਾਉਣੇ ਜਾਗਦੀ ਜ਼ਮੀਰ ਵਾਲੀਆਂ ਕੌਮਾਂ ਦੀ ਨਿਸ਼ਾਨੀ ਹੁੰਦੀ ਹੈ¢ ਇਸ ਮੌਕੇ ਹਰਬੰਸ ਸਿੰਘ ਗਰੇਵਾਲ, ਪਾਲ ਸਿੰਘ ਧਾਲੀਵਾਲ, ਬਲਵੀਰ ਸਿੰਘ ਗਰੇਵਾਲ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. (ਉਗਰਾਹਾਂ) ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਬਰਨਾਲਾ ਰੈਲੀ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਸੰਬੰਧੀ ਮੀਟਿੰਗ... ਅਗਲੀ ਖ਼ਬਰ 'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ' ਮੁਹਿੰਮ ਨੂੰ ਮਿਲ ਰਹੇ ਭਰਵੇਂ ਸਮਰਥਨ ਤੋਂ ਘਬਰਾਏ ਵਿਰੋਧੀਆਂ ਦੀ ਨੀਂਦ ਉੱਡੀ
Ad Position 24