08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੀ.ਕੇ.ਯੂ. (ਉਗਰਾਹਾਂ) ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਬਰਨਾਲਾ ਰੈਲੀ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-03-2026
ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਰ੍ਹਾਂ ਹਾਲ ਵਿਖੇ ਬਲਾਕ ਪ੍ਰਧਾਨ ਮਨਜੀਤ ਸਿੰਘ ਬੁਢੇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ.ਕੇ.ਯੂ. (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 10 ਮਾਰਚ ਦੀ ਬਰਨਾਲਾ ਵਿਖੇ ਰੈਲੀ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਪੰਜਾਬ ਦੀਆਂ ਜ਼ਮੀਨਾਂ ਉੱਪਰ ਵੱਡੇ ਘਰਾਣਿਆਂ ਰਾਹੀਂ ਕੇਂਦਰ ਵੱਲੋਂ ਮਾਰੇ ਜਾ ਰਹੇ ਡਾਕੇ ਤੋਂ ਬਚਾਉਣ ਲਈ ਸਮੂਹ ਜਥੇਬੰਦੀਆਂ ਵਲੋਂ ਸਮੁੱਚੇ ਤੌਰ 'ਤੇ ਰੈਲੀ ਦਾ ਹਿੱਸਾ ਬਣਕੇ ਆਵਾਜ਼ ਬੁਲੰਦ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ |
ਉਨ੍ਹਾਂ ਬਰਨਾਲਾ ਰੈਲੀ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਲਾਕ ਆਗੂਆਂ ਨੂੰ ਤਿਆਰੀਆਂ ਸਬੰਧੀ ਇਕਜੁੱਟ ਨਾਲ ਕੰਮ ਕਰਨ ਲਈ ਆਖਿਆ ਗਿਆ ਹੈ | ਕਿਸਾਨ ਆਗੂਆਂ ਨੇ ਆਖਿਆ ਕਿ ਜੇਕਰ ਹੁਣ ਸਾਮਰਾਜੀ, ਨਿੱਜੀਕਰਨ, ਵਪਾਰੀਕਰਨ ਨੀਤੀਆਂ ਦਾ ਵਿਰੋਧ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਬਹੁਤ ਮਾੜੀ ਹੋਵੇਗੀ, ਜਿਸ ਦੇ ਜ਼ਿੰਮੇਵਾਰ ਅਸੀਂ ਆਪ ਹੋਵੇਗਾ | ਇਸ ਹੋਈ ਮੀਟਿੰਗ ਦੌਰਾਨ ਅਜੀਤ ਸਿੰਘ ਦਾਖਾ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਦਰਬਾਰਾ ਸਿੰਘ, ਮਨਜੀਤ ਸਿੰਘ ਰਾਏਕੋਟ, ਹਰੀ ਸਿੰਘ, ਗੋਰੀ ਸਿੰਘ ਬੁਰਜ ਹਰੀ ਸਿੰਘ, ਪਾਲ ਸਿੰਘ, ਬਿੱਲਾ ਸਿੰਘ ਬੁਢੇਲ, ਬਲਵਿੰਦਰ ਸਿੰਘ ਜੇਈ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਵਲੋਂ ਕੀਤੇ ਕੰਮਾਂ ਨੂੰ ਨਾ ਹੀ ਭੁਲਾਇਆ ਜਾ ਸਕਦਾ ਅਤੇ ਨਾ ਹੀ ਝੁਠਲਾਇਆ ਜਾ ਸਕਦਾ-ਹਾਂਸ/ਗਰੇਵਾਲ/ਥਿੰਦ ਅਗਲੀ ਖ਼ਬਰ ਗੁੱਜਰਵਾਲ ਦੇ ਸਾਲਾਨਾ ਜੋੜ ਮੇਲੇ ਦਾ ਗਾਇਕ ਰਵਿੰਦਰ ਗਰੇਵਾਲ ਨੇ ਕੀਤਾ ਪੋਸਟਰ ਜਾਰੀ
Ad Position 24