08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੂਬੇ ਦੀ ਬਦਲਾਅ ਵਾਲੀ ਮਾਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਕਲੇਰ

Ad Position 21
No active advertisement
ਅਜੀਤ ਡੈਸਕ 07-03-2026
ਸਿੱਧਵਾਂ ਬੇਟ, 6 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ.ਕਲੇਰ ਨੇ ਸੂਬੇ ਦੀ ਬਦਲਾਅ ਵਾਲੀ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਸੂਬਾ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਆਖਿਆ ਕਿ ਆਪਣੇ ਆਪ ਨੂੰ ਸਾਫ਼ ਸੁਥਰਾ ਅਤੇ ਨਿਵੇਕਲਾ ਪ੍ਰਸ਼ਾਸਨ ਦੇਣ ਵਾਲੀ ਇਸ ਸਰਕਾਰ ਵਿਚ ਹਰ ਪਾਸੇ ਭਿ੍ਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ | ਸਰਕਾਰੀ ਦਫ਼ਤਰਾਂ ਵਿਚ ਬਿਨਾਂ ਰਿਸ਼ਵਤ ਦੇ ਕੋਈ ਕੰਮ ਨਹੀਂ ਹੋ ਰਿਹਾ | ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਦਰਿਆ ਸਤਲੁਜ ਵਿਚਲੇ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਰੋਕਣ ਦੇ ਜੋ ਵਾਧੇ ਕੀਤੇ ਸਨ ਉਹ ਵੀ ਹਵਾ ਵਿਚ ਉੱਡ ਗਏ ਹਨ | ਅਜੇ ਤੱਕ ਸਰਕਾਰ ਕੱਕੇ ਰੇਤੇ ਦੀ ਸਪਲਾਈ ਨੂੰ ਲੈ ਕੇ ਕੋਈ ਨੀਤੀ ਹੀ ਨਹੀਂ ਬਣਾ ਸਕੀ | ਦਰਿਆਈ ਰੇਤਾ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ ਅਤੇ ਪ੍ਰਸ਼ਾਸਨ ਦੀ ਸ਼ਹਿ 'ਤੇ ਰਾਤਾਂ ਨੂੰ ਦਰਿਆ ਸਤਲੁਜ ਵਿਚੋਂ ਕੱਕੇ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਦੀ ਖੁੱਲ੍ਹ ਦੇ ਰੱਖੀ ਹੈ | ਉਨ੍ਹਾਂ ਆਖਿਆ ਕਿ ਅਫ਼ਸਰਸ਼ਾਹੀ ਸਰਕਾਰ ਦੀ ਸ਼ਹਿ 'ਤੇ ਚੁਣੇ ਹੋਏ ਨੁਮਾਇੰਦਿਆਂ ਨਾਲ ਵੀ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਸੂਬੇ ਅੰਦਰ ਦਿਨ-ਬ-ਦਿਨ ਸ਼੍ਰੋਮਣੀ ਅਕਾਲੀ ਦਲ ਦੀ ਵਧ ਰਹੀ ਤਾਕਤ ਨੂੰ ਕੈ ਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕ ਸਮਝ ਚੁੱਕੇ ਹਨ ਕਿ ਜੋ ਵਿਕਾਸ ਕੰਮ ਮਰਹੂਮ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਨੇਪਰੇ ਚੜ੍ਹੇ ਉਹ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਕਰ ਸਕੀ ਅਤੇ ਨਾ ਹੀ ਹੁਣ ਮਾਨ ਸਰਕਾਰ ਚਾਰ ਸਾਲਾਂ ਵਿਚ ਕਰ ਸਕੀ | ਇਸ ਲਈ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਹੁਣ ਸੂਬੇ ਦੇ ਅਗਲੇ ਮੁੱਖ ਮੰਤਰੀ ਵਜੋਂ ਵੇਖ ਰਹੇ ਹਨ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਜਗਰਾਉਂ ਵਿਖੇ ਕੀਤੀ ਜਾ ਰਹੀ 'ਪੰਜਾਬ ਬਚਾਉ' ਰੈਲੀ ਇਤਿਹਾਸਕ ਹੋਵੇਗੀ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਗਿੱਦੜਵਿੰਡੀ ਦੇ ਪ੍ਰਧਾਨ ਕੁਲਦੀਪ ਸਿੰਘ ਗਿੱਲ ਅਤੇ ਸਰਕਲ ਕੰਨੀਆਂ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਵੀ ਪਾਰਟੀ ਵਰਕਰਾਂ ਨੂੰ 'ਪੰਜਾਬ ਬਚਾਉ' ਰੈਲੀ ਵਿਚ ਵਧ-ਚੜ੍ਹ ਕੇ ਪੁੱਜਣ ਲਈ ਸਾਬਕਾ ਵਿਧਾਇਕ ਕਲੇਰ ਨੂੰ ਵਿਸ਼ਵਾਸ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਖੇਤੀ 'ਚ ਬਰਾਮਦ ਨੂੰ ਬੜਾਵਾ ਦੇਣਾ ਜ਼ਰੂਰੀ-ਪ੍ਰਧਾਨ ਮੰਤਰੀ <br/> ਅਗਲੀ ਖ਼ਬਰ ਸੂਬੇ ਦੀ ਜਵਾਨੀ, ਕਿਸਾਨੀ ਤੇ ਪਾਣੀਆਂ ਨੂੰ ਬਚਾਉਣ ਲਈ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਬਿਨਾਂ ਕਿਸੇ ਸਵਾਰਥ ਦੇ ਇਕੱਠੇ...
Ad Position 24