ਜਗਰਾਉਂ, 7 ਮਾਰਚ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਵਾਂ ਨੇ ਸਮਾਜ ਵਿਚ ਮਹਿਲਾਵਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਵੇਦ ਵਰਤ ਪਲਾਹ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਜੀਵਨ ਦੇ ਹਰ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਰੋਸ਼ਨੀ ਪਾਈ | ਜੂਨੀਅਰ ਅਧਿਆਪਕਾਵਾਂ ਵਲੋਂ ਇਕ ਮਨਮੋਹਕ ਗਰੁੱਪ ਡਾਂਸ ਪੇਸ਼ ਕੀਤਾ ਗਿਆ ਜਿਸ ਨਾਲ ਸਮਾਰੋਹ ਦੀ ਰੌਣਕ ਹੋਰ ਵਧ ਗਈ | ਅੰਤ ਵਿਚ ਸਾਰੇ ਅਧਿਆਪਕਾਂ ਨੇ ਇਕੱਠੇ ਹੋ ਕੇ ਰਿਫਰੈਸ਼ਮੈਂਟ ਦਾ ਆਨੰਦ ਲਿਆ |