19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰਮਤਿ ਮੁਕਾਬਲਿਆਂ 'ਚ ਅੱਵਲ ਰਹੇ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੇ ਵਿਦਿਆਰਥੀ

Ad Position 21
No active advertisement
ਅਜੀਤ ਡੈਸਕ 08-03-2026
• ਪਿ੍ੰ. ਗੁਰਦੀਪ ਕੌਰ ਗਿੱਲ, ਡਾਇ: ਸੁਖਜਿੰਦਰ ਗਿੱਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਹੰਬੜਾਂ, 7 ਮਾਰਚ (ਮੇਜਰ ਹੰਬੜਾਂ)-ਗੁਰੂ ਨਾਨਕ ਮਲਟੀਵਰਸਿਟੀ ਵਲੋਂ ਪੰਜਾਬ ਭਰ ਦੇ ਸਕੂਲਾਂ ਅੰਦਰ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ਇੰਨ੍ਹਾਂ ਮੁਕਾਬਲਿਆਂ ਵਿਚ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੀਆਂ ਵਿਦਿਆਰਥਣਾਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀਆਂ 5ਵੀਂ ਜਮਾਤ ਦੀਆਂ ਵਿਦਿਆਰਥਣਾਂ ਇਸ਼ਮੀਤ ਕੌਰ ਅਤੇ ਅੰਸ਼ਿਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ | ਜਦ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੁਖਜੀਤ ਕੌਰ ਦੂਸਰੇ ਸਥਾਨ 'ਤੇ ਰਹੀ | ਗੁਰੂ ਨਾਨਕ ਮਲਟੀਵਰਸਿਟੀ ਦੇ ਸਰਗਰਮ ਵਲੰਟੀਅਰ ਰਮਨਦੀਪ ਸਿੰਘ ਅਤੇ ਸਕੂਲ ਪਿ੍ੰਸੀਪਲ ਗੁਰਦੀਪ ਕੌਰ ਗਿੱਲ ਨੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਜੇਤੂ ਵਿਦਿਆਰਥੀਆਂ ਨੂੰ ਮਲਟੀਵਰਸਿਟੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਖ਼ਾਲਸਾ ਅਤੇ ਗਿਆਨੀ ਰਘਵੀਰ ਸਿੰਘ ਵਲੋਂ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜੇਤੂ ਵਿਦਿਆਰਥੀਆਂ ਦਾ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਵਿਖੇ ਸਕੂਲ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ, ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਤੇ ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਸਰਪੰਚ ਜਰਨੈਲ ਸਿੰਘ ਧਾਲੀਵਾਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਚੀਮਾ, ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ ਨੇ ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਵਿਦਿਅਕ ਖੇਤਰ ਦੇ ਨਾਲ ਹੋਰ ਵਿੱਦਿਅਕ ਗਤੀਵਿਧੀਆਂ ਵਿਚ ਹਮੇਸ਼ਾਂ ਮੋਹਰੀ ਰਿਹਾ ਹੈ, ਜਿਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਸਿਰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਕਾਂਗਰਸ ਦੀ ਚੜ੍ਹਤ ਵੇਖ ਕੇ ਆਮ ਆਦਮੀ ਪਾਰਟੀ ਘਬਰਾਈ-ਸਿੱਧਵਾਂ ਅਗਲੀ ਖ਼ਬਰ ਏ.ਡੀ.ਐੱਫ. ਸਰਕਲ ਜਗਰਾਉਂ ਦੀ ਟੀਮ ਨੇ ਖ਼ੂਨਦਾਨ ਕੈਂਪ ਲਗਾਇਆ
Ad Position 24