20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੂਬੇ ਅੰਦਰ ਕਾਂਗਰਸ ਦੀ ਚੜ੍ਹਤ ਵੇਖ ਕੇ ਆਮ ਆਦਮੀ ਪਾਰਟੀ ਘਬਰਾਈ-ਸਿੱਧਵਾਂ

Ad Position 21
No active advertisement
ਅਜੀਤ ਡੈਸਕ 08-03-2026
ਸਿੱਧਵਾਂ ਬੇਟ, 7 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਰਹਿਨੁਮਾਈ ਹੇਠ ਪੰਜਾਬ ਵਿਧਾਨ ਸਭਾ ਦਾ ਘਿਰਾਉ ਕਰਨ ਲਈ ਸਥਾਨਕ ਕਸਬੇ ਅੰਦਰੋਂ ਪਾਰਟੀ ਵਰਕਰਾਂ ਨੂੰ ਰਵਾਨਾ ਕਰਦੇ ਹੋਏ ਆਖਿਆ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਹੁਣ ਹਾਕਮ ਧਿਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਝੂਠੇ ਇਲਾਜਮ ਲਗਾ ਰਹੀ ਹੈ | ਉਨ੍ਹਾਂ ਆਖਿਆ ਕਿ ਸਿਰਫ਼ ਕਾਂਗਰਸ ਪਾਰਟੀ ਹੀ ਹੈ ਜਿਸ ਨੇ ਲੰਬੇ ਸਮੇਂ ਤੋਂ ਦਲਿਤ ਭਾਈਚਾਰੇ ਲਈ ਵੱਡੀਆਂ ਸਕੀਮਾਂ ਲੈ ਕੇ ਆਂਦੀਆਂ | ਮਨਰੇਗਾ ਸਕੀਮ ਵੀ ਕਾਂਗਰਸ ਸਰਕਾਰ ਸਮੇਂ ਸਾਡੇ ਮਰਹੂਮ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਲਿਆਂਦੀ, ਜਿਸ ਸਦਕਾ ਗਰੀਬ ਵਰਗ ਨੂੰ ਰੁਜ਼ਗਾਰ ਮਿਲਿਆ | ਪਰ ਹੁਣ ਜਿੱਥੇ ਬਦਲਾਅ ਵਾਲੀ ਮਾਨ ਸਰਕਾਰ ਦਲਿਤ ਮਜ਼ਦੂਰਾਂ ਨੂੰ ਦਿਹਾੜੀ ਨਹੀਂ ਦੇ ਰਹੀ ਉੱਥੇ ਭਾਜਪਾ ਸਰਕਾਰ ਨੇ ਤਾਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿਚ ਕੱਟ ਹੀ ਲਗਾ ਦਿੱਤਾ ਹੈ, ਪਰ ਸਾਡੀ ਪਾਰਟੀ ਲਗਾਤਾਰ ਇੰਨ੍ਹਾਂ ਮਜ਼ਦੂਰਾਂ ਦੇ ਹੱਕ ਵਿਚ ਰੈਲੀਆਂ ਕਰ ਰਹੀ ਹੈ | ਸਿੱਧਵਾਂ ਨੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਹਾਕਮ ਧਿਰ ਦੇ ਲੋਕ ਜਿੱਥੇ ਗਰੀਬ ਵਰਗ ਨਾਲ ਧੱਕਾ ਕਰ ਰਹੇ ਹਨ ਉੱਥੇ ਉਨ੍ਹਾਂ 'ਤੇ ਝੂਠੇ ਪਰਚੇ ਤੱਕ ਪਵਾਏ ਜਾ ਰਹੇ ਹਨ | ਹਰ ਪਾਸੇ ਭਿ੍ਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ | ਵਪਾਰੀ ਵਰਗ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਨਾਲ ਲੋਕਾਂ ਦੀਆਂ ਜ਼ਮੀਨਾਂ ਹੜੱਪੀਆਂ ਜਾ ਰਹੀਆਂ ਹਨ | ਜਿੰਨ੍ਹਾਂ ਦੇ ਹੱਕ ਵਿਚ ਕਾਂਗਰਸ ਪਾਰਟੀ ਹਮੇਸ਼ਾਂ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ | ਇਸ ਮੌਕੇ ਕਾਂਗਰਸੀ ਆਗੂ ਨਿਰਮਲ ਸਿੰਘ ਗੱਗ ਕਲਾਂ, ਗੁਰਪ੍ਰਤਾਪ ਸਿੰਘ, ਪੁਨੀਤ ਸਿੱਧਵਾਂ, ਸ਼ੈਰੀ ਸਿੱਧਵਾਂ, ਰਕੇਸ਼ ਕੁਮਾਰ, ਬਾਗਾ ਸਿੱਧਵਾਂ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਤੋਂ ਹਰਪ੍ਰੀਤ ਸਿੰਘ ਸਿੰਮਕ ਨੂੰ ਇੰਚਾਰਜ ਲਗਾਇਆ, ਹਲਕੇ ਵਿਚ ਖੁਸ਼ੀ ਦਾ ਮ... ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ 'ਚ ਅੱਵਲ ਰਹੇ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦੇ ਵਿਦਿਆਰਥੀ
Ad Position 24