20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਧਾਇਕ ਮਨਪ੍ਰੀਤ ਇਯਾਲੀ ਪੰਜਾਬ ਹੀ ਨਹੀਂ, ਸਗੋਂ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਮਨਪਸੰਦ ਆਗੂ-ਚੇਅਰਮੈਨ ਕੁਲਾਰ/ਮਾ: ਚੌਕੀਮਾਨ/ਵਿਰਕ ਆਸਟ੍ਰੇਲੀਆ

Ad Position 21
No active advertisement
ਅਜੀਤ ਡੈਸਕ 08-03-2026
ਚੌਂਕੀਮਾਨ, 7 ਮਾਰਚ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅੱਜ ਇਕੱਲੇ ਹਲਕੇ ਦਾਖੇ ਦੇ ਲੋਕਾਂ ਦੇ ਮਨਪਸੰਦ ਆਗੂ ਨਹੀਂ, ਸਗੋਂ ਸਮੁੱਚੇ ਪੰਜਾਬ ਵਾਸੀਆਂ ਸਮੇਤ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਦੇ ਮਨਪਸੰਦ ਆਗੂ ਹਨ, ਜਿੰਨ੍ਹਾਂ ਨੇ ਹਮੇਸ਼ਾਂ ਹੀ ਪੰਜਾਬ ਦੇ ਭਖਦੇ ਮਸਲਿਆਂ ਨੂੰ ਵਿਧਾਨ ਸਭਾ ਵਿਚ ਉਠਾਇਆ ਹੈ ਤੇ ਪੰਜਾਬ ਦੀ ਬਿਹਤਰੀ ਲਈ ਗੱਲ ਕੀਤੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨੇੜਲੇ ਸਾਥੀ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਮਾ: ਬਲਜਿੰਦਰ ਸਿੰਘ ਚੌਕੀਮਾਨ ਤੇ ਯੂਥ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਨੇ ਕੀਤਾ ਤੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਸਾਨੀ ਅੰਦੋਲਨ ਸਮੇਂ ਕਿਸਾਨਾਂ ਨਾਲ ਖੜ੍ਹ ਕੇ ਆਪਣਾ ਬਣਦਾ ਫਰਜ਼ ਨਿਭਾਇਆ ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਨੂੰ ਮੁੜ ਵਸੇਬੇ ਵਿਚ ਮਦਦ ਕੀਤੀ | ਉਕਤ ਆਗੂਆਂ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵਧਾਈ ਦਿੱਤੀ, ਜਿੰਨ੍ਹਾਂ ਨੇ ਆਪਣੇ ਸਮਰਥਕ ਜੇਤੂ ਬਲਾਕ ਸੰਮਤੀ ਮੈਂਬਰਾਂ ਵਿਚੋਂ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਮੁੱਲਾਂਪੁਰ ਦੀ ਚੇਅਰਪਰਸਨ ਤੇ ਉਪ-ਚੇਅਰਪਰਸਨ ਚੁਣੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਸੋਵਾਲ (ਕੁਲਾਰ) ਦਾ 8ਵਾਂ ਹਾਕੀ ਕੱਪ ਬੁੱਟਰ ਦੀ ਹਾਕੀ ਦੀ ਟੀਮ ਨੇ ਜਿੱਤਿਆ ਅਗਲੀ ਖ਼ਬਰ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤੇ
Ad Position 24