20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਚੌਕੀਮਾਨ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-03-2026
ਚੌਂਕੀਮਾਨ, 7 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਪੱਤੀ ਧਾਲੀਵਾਲ ਦੇ ਪੱਕੇ ਦਰਵਾਜੇ ਵਿਚ ਸਮੁੱਚੀ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਦਿਅਲ ਸਿੰਘ ਦੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸਮੁੱਚੀ ਸੰਗਤ ਵਲੋਂ ਗੁਰੂ ਸਾਹਿਬਾਨਾਂ ਅੱਗੇ ਸਭ 'ਤੇ ਮੇਹਰ ਭਰਿਆ ਹੱਥ ਰੱਖਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਵਿਸ਼ੇਸ ਤੌਰ 'ਤੇ ਪਹੁੰਚ ਕੇ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ ਨਗਰ ਨਿਵਾਸੀਆਂ ਵਲੋਂ ਬਹੁਤ ਵਧੀਆ ਉਪਰਾਲਾ ਕਰਦਿਆਂ ਸਰਬੱਤ ਦੇ ਭਲੇ ਲਈ ਗੁਰੂ ਸਾਹਿਬਾਨਾਂ ਦਾ ਆਸਰਾ ਲਿਆ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ ਤੇ ਤਿੰਨੋਂ ਦਿਨ ਨੌਜਵਾਨ ਵੀਰਾਂ ਵਲੋਂ ਸੰਗਤਾਂ ਦੀ ਸੇਵਾ ਕੀਤੀ ਗਈ ਤੇ ਸੰਗਤ ਲਈ ਗੁਰੂ ਕਾ ਲੰਗਰ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਨੇ ਉਪਦੇਸ਼ ਦਿੱਤਾ ਹੈ ਕਿ ਕਿਰਤ ਕਰੋ, ਨਾਮ ਜਪੋ, ਵੰਡ ਛਕੋ | ਇਸ ਮੌਕੇ ਸਰਪੰਚ ਕੇਵਲ ਸਿੰਘ ਧਾਲੀਵਾਲ ਨੇ ਸਮੁੱਚੇ ਨਗਰ ਨਿਵਾਸੀਆਂ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਅਮੋਲਕ ਸਿੰਘ ਮਾਨ, ਅਮਰਿੰਦਰ ਸਿੰਘ ਗੋਗੀ ਧਾਲੀਵਾਲ ਤੇ ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਵਲੋਂ ਕੈਪਟਨ ਸੰਦੀਪ ਸੰਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਰਨੈਲ ਸਿੰਘ, ਜੋਗਿੰਦਰ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ ਰਾਜੂ ਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਪੀ.ਈ.ਓ. ਸੁਧਾਰ ਮਨਜੀਤ ਸਿੰਘ ਗਰੇਵਾਲ ਦੀ ਨਿਯੁਕਤੀ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਝੁਲਾਇਆ
Ad Position 24