ਰਾਏਕੋਟ, 8 ਮਾਰਚ (ਸੁਸ਼ੀਲ)-ਸਥਾਨਕ ਜੀ.ਐੱਚ.ਜੀ. ਕਾਲਜ ਆਫ ਨਰਸਿੰਗ ਵਿਚ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਤਰੱਕੀ ਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ | ਸਮਾਗਮ ਵਿਚ ਕਾਲਜ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ, ਡਾ. ਗੀਤਿਕਾ ਬਾਂਸਲ, ਪਿ੍ੰਸੀਪਲ ਕਰਮਵੀਰ ਕੌਰ ਅਤੇ ਵਾਈਸ ਪਿ੍ੰਸੀਪਲ ਰਮਨਦੀਪ ਕੌਰ ਸਮੇਤ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਰਹੇ | ਇਸ ਮੌਕੇ ਡਾਇਰੈਕਟਰ ਡਾ. ਬੀ.ਐੱਲ. ਬਾਂਸਲ ਨੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿਭਾਈ ਗਈ ਸੇਵਾ ਦੀ ਖੁੱਲ੍ਹ ਕੇ ਸਰਾਹਨਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿਚ ਸੇਵਾ, ਨਿਮਰਤਾ ਅਤੇ ਏਕਤਾ ਦੀ ਭਾਵਨਾ ਪੈਦਾ ਕਰਦੇ ਹਨ ਤੇ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਹਮੇਸ਼ਾਂ ਇਸ ਤਰ੍ਹਾਂ ਦੇ ਆਤਮਿਕ ਤੇ ਧਾਰਮਿਕ ਪ੍ਰੋਗਰਾਮ ਕਰਵਾਉਂਦਾ ਰਹੇਗਾ | ਸਮਾਗਮ ਦੌਰਾਨ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹਕੇ ਸੇਵਾ ਨਿਭਾਈ ਅਤੇ ਪੂਰੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ |