ਪੱਖੋਵਾਲ/ਸਰਾਭਾ, 8 ਮਾਰਚ (ਖੁਸ਼ਵਿੰਦਰ ਸਿੰਘ ਸਰਾਭਾ)-ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਕਰਵਾਏ 7 ਰੋਜ਼ਾ ਸਮਾਗਮ ਤੇ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਲਗਾਏ ਲੰਗਰਾਂ ਦੀ ਸੇਵਾ ਸੰਪੰਨ ਹੋ ਗਈ | ਅੱਜ ਆਖ਼ਰੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਅੱਜ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਧਾਰਮਿਕ ਦੀਵਾਨ ਦੌਰਾਨ ਢਾਡੀ ਰਾਏ ਸਿੰਘ ਲੱਖਾ ਤੇ ਕੁੱਪ ਰਹੀੜੇ ਵਾਲਿਆਂ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਰਾਹੀਂ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਬਾਬਾ ਗੁਰਦੀਪ ਸਿੰਘ ਕੈਲੇ ਵਾਲਿਆਂ ਤੇ ਹਰਦੀਪ ਸਿੰਘ ਢੈਪਈ ਬਾਬਾ ਜਸਪਾਲ ਸਿੰਘ ਬੁਰਜ ਲਿੱਟਾਂ ਵਾਲਿਆਂ ਨੇ ਸੰਗਤਾਂ ਨੂੰ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਜੁਲਮ ਵਿਰੱੁਧ ਲੜਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ ਤਾਂ ਜੋ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾ ਸਕੇ | ਇਸ ਮੌਕੇ ਬਾਹਰੋਂ ਆਏ ਸੰਤ ਮਹਾਂਪੁਰਸ਼ਾਂ ਨੂੰ ਸ੍ਰੀ ਸਾਹਿਬ, ਸਿਰੋਪਾਓ ਤੇ ਲੋਈ ਦੇ ਸਨਮਾਨਿਤ ਬਾਬਾ ਗੁਰਦੀਪ ਸਿੰਘ ਕੈਲੇ ਵਾਲਿਆਂ ਨੇ ਕੀਤਾ | ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਿਆ |