ਗੁਰੂਸਰ ਸੁਧਾਰ, 8 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਹਲਕੇ ਦੇ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਲਿੰਕ ਸੜਕਾਂ ਦੇ ਆਧੁਨਿਕ ਤਰੀਕੇ ਤੇ ਸ਼ਾਨਦਾਰ ਨਿਰਮਾਣ ਲਈ 'ਆਪ' ਦੇ ਮੌਜੂਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਰਾਏਕੋਟ ਵਧਾਈ ਦੇ ਪਾਤਰ ਹਨ, ਜਿਨ੍ਹਾਂ ਸਦਕਾ ਪੰਜਾਬ ਮੰਡੀਕਰਨ ਬੋਰਡ ਵਲੋਂ ਸੜਕਾਂ ਪੱਖੋਂ ਹਲਕੇ ਦੇ ਪਿੰਡਾਂ, ਕਸਬਿਆਂ ਦੀ ਨੁਹਾਰ ਬਦਲੀ ਜਾ ਰਹੀ ਹੈ | ਉਕਤ ਪ੍ਰਗਟਾਵਾ ਸਥਾਨਕ ਗ੍ਰਾਮ ਪੰਚਾਇਤ ਨਵੀਂ ਆਬਾਦੀ ਅਕਾਲਗੜ੍ਹ ਦੀ ਮਹਿਲਾ ਸਰਪੰਚ ਮਨਜੀਤ ਕੌਰ ਨੇ ਅਕਾਲਗੜ੍ਹ ਤੇ ਨਵੀਂ ਆਬਾਦੀ ਅਕਾਲਗੜ੍ਹ ਦੇ ਮੋਹਤਬਰਾਂ ਦੀ ਹਾਜ਼ਰੀ ਦੌਰਾਨ ਲਕਸ਼ਮੀ ਨਰਾਇਣ ਮੰਦਿਰ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ | ਸਰਪੰਚ ਮਨਜੀਤ ਕੌਰ, ਭਵਨਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਤਿੰਦਰਜੀਤ ਸਿੰਘ ਤਿੰਦੀ, ਪੰਚ ਜਥੇਦਾਰ ਅਵਤਾਰ ਸਿੰਘ, ਪੰਚ ਹਰਜੀਤ ਸਿੰਘ, ਯੂਥ ਪ੍ਰਧਾਨ ਜਗਦੇਵ ਸਿੰਘ, ਪੰਚ ਸਵਿਤਾ ਮਲਹੋਤਰਾ, ਪੰਚ ਮੋਨਿਕਾ ਰਾਣੀ, ਪੰਚ ਰਾਮ ਮੂਰਤੀ, ਪੰਚ ਪ੍ਰਵੀਨ ਕੁਮਾਰੀ, ਪੰਚ ਰਾਜਦੀਪ ਕੌਰ, ਸੂਬੇਦਾਰ ਨਿਰਮਲ ਸਿੰਘ, ਸ੍ਰੀਮਤੀ ਸੁਰਿੰਦਰ ਕੌਰ, ਮਿਸਤਰੀ ਭਜਨ ਸਿੰਘ, ਤੇਜਾ ਸਿੰਘ ਅਕਾਲਗੜ੍ਹ, ਹਰਦੀਪ ਦੀਪ ਸਟੂਡੀਓ ਨੇ ਇਸ ਮੌਕੇ ਮੰਡੀਕਰਨ ਬੋਰਡ ਦੇ ਸੁਪਰਵਾਈਜ਼ਰ ਅਮਰਜੀਤ ਸਿੰਘ ਟੂਸਾ ਦੀ ਦੇਖ-ਰੇਖ ਹੇਠ ਸੜਕ ਦੀ ਨਿਰਮਾਣ ਕਲਾ ਤੇ ਸਮੱਗਰੀ ਦੀ ਭਰਪੂਰ ਪ੍ਰਸੰਸਾ ਕਰਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪ੍ਰਧਾਨ ਰਮੇਸ਼ ਜੈਨ ਅਤੇ ਚੇਅਰਮੈਨ ਹਰਸ਼ ਜੈਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ |