23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁਫ਼ਤ ਚੈੱਕਅੱਪ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 09-03-2026
ਪੱਖੋਵਾਲ/ਸਰਾਭਾ, 8 ਮਾਰਚ (ਖੁਸ਼ਵਿੰਦਰ ਸਿੰਘ ਸਰਾਭਾ)-ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋ ਵਲੋਂ ਸਿੱਖੀ ਦੇ ਪ੍ਰਚਾਰ-ਪਸਾਰ ਦੇ ਨਾਲ-ਨਾਲ ਸਮਾਜ ਸੇਵਾ 'ਚ ਪਏ ਜਾ ਰਹੇ ਵਡਮੁੱਲੇ ਯੋਗਦਾਨ ਤਹਿਤ ਅੱਜ ਨਾਨਕਸਰ ਦਰਬਾਰ ਠਾਠ ਡਾਂਗੋ ਵਿਖੇ ਧੰਨ-ਧੰਨ ਬਾਬਾ ਮੀਹਾਂ ਸਿੰਘ ਜੀ ਸਿਆੜ੍ਹ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਉੱਘੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦਾ ਰਸਮੀ ਉਦਘਾਟਨ ਹੀਰਾ ਸਿੰਘ ਗਾਬੜੀਆਂ ਤੇ ਹਲਕਾ ਇੰਚਾਰਜ ਐਸ.ਏ.ਡੀ (ਬ) ਬਲਵਿੰਦਰ ਸਿੰਘ ਸਧੂ ਨੇ ਫੀਤਾ ਕੱਟ ਕੇ ਕੀਤਾ | ਇਸ ਮੌਕੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆ ਬਾਬਾ ਸ: ਹੀਰਾ ਸਿੰਘ ਗਾਬੜੀਆ ਤੇ ਪ੍ਰਭਦੀਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਗਰੀਬ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੁੰਦੇ ਹਨ, ਕਿਉਂਕਿ ਇਸ ਨਾਲ ਜਿੱਥੇ ਕਈ ਵਾਰ ਗੰਭੀਰ ਬਿਮਾਰੀਆਂ ਦਾ ਪਤਾ ਮੁੱਢਲੀ ਸਟੇਜ਼ 'ਚ ਲੱਗਣ ਨਾਲ ਸਮੇਂ ਸਿਰ ਮਾਹਿਰ ਡਾਕਟਰਾਂ ਦੁਆਰਾ ਸਸਤਾ ਇਲਾਜ ਹੋ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਚੰਦ ਸਿੰਘ ਡੱਲਾ ਨੇ ਬਾਬਾ ਸਰਬਜੋਤ ਸਿੰਘ ਡਾਂਗੋ ਵਾਲਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਨੌਜਵਾਨ ਪੀੜੀ ਨੂੰ ਸਿੱਖੀ ਤੇ ਸੇਵਾ ਨਾਲ ਜੋੜਨ 'ਚ ਅਹਿਮ ਕੜੀ ਦਾ ਕੰਮ ਕਰ ਰਹੇ ਹਨ | ਇਸ ਮੌਕੇ ਅੰਬਾਲਾ ਆਈ ਹਸਪਤਾਲ ਮਲੇਰਕੋਟਲਾਂ ਦੇ ਮਾਹਿਰ ਡਾਕਟਰ ਬੀ.ਐਸ ਸੰਘਾ ਨੇ ਆਪਣੀ ਟੀਮ ਨਾਲ ਪੁੱਜ ਕੇ 215 ਮਰੀਜ਼ਾਂ ਦੀ ਜਾਂਚ ਕੀਤੀ ਐੱਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ, ਜਦਕਿ 40 ਮਰੀਜ਼ਾਂ ਨੂੰ ਅੱਖਾਂ ਦੇ ਅਪ੍ਰੇਸ਼ਨ ਲਈ ਚੁਣਿਆ | ਅੰਤ 'ਚ ਬਾਹਰੋਂ ਆਈ ਡਾਕਟਰਾਂ ਦੀ ਟੀਮ ਤੇ ਹੋਰਨਾਂ ਪਤਵੰਤਿਆ ਦਾ ਧੰਨਵਾਦ ਬਾਬਾ ਸਰਬਜੋਤ ਸਿੰਘ ਡਾਂਗੋ ਨੇ ਕੀਤਾ | ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ, ਇਕਬਾਲ ਸਿੰਘ ਗਿੱਲ ਆਈ.ਪੀ.ਐੱਸ, ਜਸਵੰਤ ਸਿੰਘ ਛਾਪਾ, ਕਮਲਜੀਤ ਸਿੰਘ ਢਿੱਲੋਂ ਪ੍ਰਧਾਨ ਦਿਹਾਤੀ, ਸਾਨੀਆ ਸ਼ਰਮਾ, ਜਗਦੀਪ ਕੌਰ, ਦਿਨੇਸ਼ ਰਠੌਰ, ਇਕਬਾਲ ਸਿੰਘ, ਜਗਜੀਤ ਸਿੰਘ ਅਰੋੜਾ, ਦਲਵਿੰਦਰ ਸਿੰਘ ਘੁੰਮਣ, ਕੈਪਟਨ ਕੁਲਵੰਤ ਸਿੰਘ, ਜਸਵਿੰਦਰ ਸਿੰਘ ਸੱਗੂ, ਬਲਬੀਰ ਸਿੰਘ, ਕੈਪਟਨ ਹਰਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਬੇਟ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ ਦਲ ਦੀ ਜਗਰਾਉਂ ਰੈਲੀ ਲਈ ਵਰਕਰ ਪੱਬਾਂ ਭਾਰ- ਡੱਲਾ, ਮਲਕ, ਮੱਲ੍ਹਾ
Ad Position 24