23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਿਖੇ ਬਾਰ੍ਹਵੀਂ ਕਲਾਸ ਦਾ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿੱਬੜਿਆ

Ad Position 21
No active advertisement
ਅਜੀਤ ਡੈਸਕ 09-03-2026
ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੁੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਸਾਇੰਸ, ਕਾਮਰਸ ਅਤੇ ਆਰਟਸ ਦੇ ਸਮੁੱਚੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਿਨ ਕੀਤਾ ਗਿਆ | ਇਸ ਤੋਂ ਪਹਿਲਾਂ ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਵਿਦਾਇਗੀ ਸਮਾਰੋਹ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਬਾਰ੍ਹਵੀਂ ਕਲਾਸ ਦੇ ਗੁਰਸ਼ਰਨ ਸਿੰਘ, ਗੁਰਜੋਤ ਕੌਰ ਵਲੋਂ ਨਿਭਾਉਂਦੇ ਹੋਏ ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਉਪਰੰਤ ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ ਤੇ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਬਾਰੇ ਪ੍ਰੇਰਨਾ ਦਿੱਤੀ ਅਤੇ ਜੀਵਨ ਵਿੱਚ ਅੱਗੇ ਵਧਣ ਦਾ ਅਸ਼ੀਰਵਾਦ ਦਿੱਤਾ | ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ, ਅਨੀਤਦੀਪ ਕੌਰ, ਕੋਮਲਪ੍ਰੀਤ ਕੌਰ, ਕਮਲਦੀਪ ਕੌਰ, ਕਿਰਨਦੀਪ ਕੌਰ, ਦਮਨਪ੍ਰੀਤ ਕੌਰ, ਸੁਖਮਨਪ੍ਰੀਤ ਕੌਰ ਤੇ ਕਰਮਜੀਤ ਕੌਰ ਆਦਿ ਵਲੋਂ ਗੀਤ, ਗਿੱਧਾ, ਡਾਂਸ ਅਤੇ ਹੋਰ ਆਈਟਮਾਂ ਦੀ ਪੇਸ਼ਕਾਰੀ ਬਹੁਤ ਖੂਬਸੂਰਤ ਤਰੀਕੇ ਨਾਲ ਕੀਤੀ ਗਈ | ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਵੱਖ-ਵੱਖ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਵੀਰਾ ਕੌੜਾ, ਸੰਦੀਪ ਕੌਰ ਰੂੰਮੀ, ਦਵਿੰਦਰਜੀਤ ਕੌਰ, ਗੀਤ ਕੌਰ, ਸੰਦੀਪ ਕੌਰ ਢੋਲਣ, ਸੁਰਿੰਦਰ ਸਿੰਘ ਤਾਜਪੁਰ ਸਮੇਤ ਬਾਰ੍ਹਵੀਂ ਜਮਾਤ ਨਾਲ ਸਬੰਧਿਤ ਸਮੂਹ ਅਧਿਆਪਕ ਸਾਹਿਬਾਨ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਨਾਜ਼ੁਕ ਬਣਨ ਨਾਲ ਲੋਕਾਂ 'ਚ ਡਰ ਦਾ ਮਾਹੌਲ - ਕੋਰ ਕਮੇਟੀ ਮੈਂਬਰ ਹਲਕਾ ਰਾਏਕੋਟ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਫ਼ਿਲਮ ਨਿਰਦੇਸ਼ਕ ਤੇ ਅਦਾਕਾਰ ਰਾਜ ਕੁੰਦਰਾ ਹੋਏ ਨਤਮਸਤਕ
Ad Position 24