23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 09-03-2026
ਜਗਰਾਉਂ, 8 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੁਪਹਿਰਾ ਸਾਹਿਬ ਜੀ ਦਾ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਸੰਗਤਾਂ ਨੇ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ | ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰੇਰਣਾ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਇਆ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੁੱਖ-ਸੁੱਖ ਜ਼ਿੰਦਗੀ ਦਾ ਅਨਿਖੜਵਾਂ ਅੰਗ ਹਨ | ਇਨ੍ਹਾਂ ਤੋਂ ਬਿਨ੍ਹਾਂ ਜੀਵਨ ਅਧੂਰਾ ਹੈ | ਅਵਿਸਥਾ ਚਾਹੇ ਕੋਈ ਵੀ ਹੋਵੇ ਮਨੁੱਖ ਨੇ ਪ੍ਰਮਾਤਮਾ ਦਾ ਹਮੇਸ਼ਾਂ ਸ਼ੁਕਰਾਨਾ ਹੀ ਕਰਨਾ ਹੈ | ਕਿਉਂਕਿ ਸ਼ੁਕਰਾਨਾ ਇਕ ਅਜਿਹੀ ਦਵਾ ਹੈ ਜੋ ਹਰ ਬਿਮਾਰੀ ਦਾ ਇਲਾਜ਼ ਕਰਦੀ ਹੈ | ਉਨ੍ਹਾਂ ਆਖਿਆ ਕਿ ਗੁਰੂ ਦੇ ਭੈਅ ਵਿਚ ਰਹਿਣ ਵਾਲੇ ਜੀਵ ਦੇ ਜੀਵਨ ਵਿਚ ਚੰਗੇ-ਮਾੜੇ ਦਿਨ ਤਾਂ ਆਉਂਦੇ ਹਨ ਪਰ ਉਹ ਹਰ ਅਵਿਸਥਾ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਹੀ ਕਰਦਾ ਹੈ | ਇਹ ਸੋਚ ਤੁਹਾਡੇ ਦੁੱਖ ਹੀ ਨਹੀਂ ਦੂਰ ਕਰਦੀ ਬਲਕਿ ਗੁਰੂ ਦੇ ਨਾਲ ਵੀ ਜੋੜੀ ਰੱਖਦੀ ਹੈ | ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਐਤਵਾਰ ਨੂੰ ਇਲਾਕੇ ਦੀਆਂ ਸੰਗਤਾਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ, ਸ੍ਰੀ ਅਨੰਦ ਸਾਹਿਬ ਆਦਿ ਬਾਣੀ ਦੇ ਪਾਠ ਤੇ ਗੁਰਬਾਣੀ ਦਾ ਕੀਰਤਨ ਕਰਦੀਆਂ ਹਨ | ਇਸ ਮੌਕੇ ਸੁਖਜੀਵਨ ਸਿੰਘ, ਤੇਜਿੰਦਰ ਸਿੰਘ, ਕਰਮ ਸਿੰਘ ਪ੍ਰਧਾਨ, ਕੁਲਦੀਪ ਸਿੰਘ, ਜਸਵਿੰਦਰਪਾਲ ਸਿੰਘ, ਗੁਰਮੀਤ ਸਿੰਘ, ਰਾਜਪ੍ਰੀਤ ਸਿੰਘ, ਗੁਰਬਖਸ਼ ਸਿੰਘ, ਅਜਾਦਵੀਰ ਸਿੰਘ, ਗੁਲਜ਼ਾਰ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਔਰਤਾਂ ਆਤਮ-ਨਿਰਭਰ ਬਣਨਗੀਆਂ- ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਗ੍ਰਹਿਸਥ ਜੀਵਨ ਬਤੀਤ ਕਰਦਿਆਂ ਨਾਮ ਰੂਪੀ ਧਨ ਕਮਾਉਣਾ ਜੀਵ ਦਾ ਅਸਲੀ ਕਰਮ-ਬਾਬਾ ਜਸਦੇਵ ਸਿੰਘ ਲੋਹਟਬੱਦੀ
Ad Position 24