19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

'ਆਪ' ਸਰਕਾਰ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਆਪਣੇ ਵਾਅਦੇ 'ਤੇ ਖਰੀ ਉੱਤਰੀ-ਸਰਪੰਚ ਪਾਲੀ ਡੱਲਾ

Ad Position 21
No active advertisement
ਅਜੀਤ ਡੈਸਕ 10-03-2026
ਜਗਰਾਉਂ, 9 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਜਨਰਲ ਮਹਿਲਾਵਾਂ ਨੂੰ 1000 ਅਤੇ ਐੱਸ.ਸੀ. ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਸਕੀਮ ਦਾ ਐਲਾਨ ਕਰਕੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਯੂਥ ਆਗੂ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਨੇ ਕਰਦਿਆਂ ਕਿਹਾ ਕਿ ਵਿਸਾਖੀ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਆਪਣੇ ਪੰਜਵੇਂ ਬਜਟ 'ਚ ਹਰ ਵਰਗ ਦੇ ਲੋਕਾਂ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਜਿੱਥੇ ਲੋਕਾਂ ਨੂੰ ਵੱਡੀਆਂ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ, ਉੱਥੇ ਸਿੱਖਿਆ ਵਿਚ ਵੀ ਵੱਡੇ ਸੁਧਾਰ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਕੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰ੍ਹੀ ਉੱਤਰੀ ਹੈ | ਇਸ ਸਮੇਂ ਸਰਪੰਚ ਪਾਲੀ ਡੱਲਾ ਨੇ ਕਿਹਾ ਕਿ ਪੰਜਾਬ ਭਰ 'ਚ ਸਾਰੀਆਂ ਿਲੰਕ ਸੜਕਾਂ ਅਤੇ ਮੁੱਖ ਮਾਰਗਾਂ ਨੂੰ ਨਵੀਂਆਂ ਬਣਾ ਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਲਈ ਲੋਕਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹਲਕੇ ਦਾਖੇ ਦੇ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰ ਸਮਝਦੇ ਹਨ-ਸਾਬਕਾ ਸਰਪੰਚ ਕੁਲਾਰ/ਪੰਚ...
Ad Position 24